India ਵਿਚ ਜ਼ਹਿਰੀਲਾ ਸਿਰਪ ਮਾਮਲੇ ਵਿਚ WHO ਨੇ ਮੰਗਿਆ ਸਪੱਸ਼ਟੀਕਰਨ
Published : Oct 9, 2025, 2:03 pm IST
Updated : Oct 9, 2025, 2:03 pm IST
SHARE ARTICLE
WHO Seeks Clarification on Poisonous Syrup Case in India Latest News in Punjabi 
WHO Seeks Clarification on Poisonous Syrup Case in India Latest News in Punjabi 

ਮੱਧ ਪ੍ਰਦੇਸ਼ 'ਚ ਬੱਚਿਆਂ ਦੀਆਂ ਹੋਈਆਂ ਸੀ ਮੌਤਾਂ 

WHO Seeks Clarification on Poisonous Syrup Case in India Latest News in Punjabi ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਭਾਰਤ ਵਿਚ ਖੰਘ ਦਾ ਜ਼ਹਿਰੀਲਾ ਸਿਰਪ (ਕੋਲਡਰਿਫ਼) ਪੀਣ ਨਾਲ ਮੱਧ ਪ੍ਰਦੇਸ਼ ਸੂਬੇ ਵਿਚ ਬੱਚਿਆਂ ਦੀਆਂ ਹੋਈਆਂ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਨੇੜਿਉਂ ਨਿਗਰਾਨੀ ਰੱਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ ਕਿ ਕੀ ਮੱਧ ਪ੍ਰਦੇਸ਼ ਵਿਚ 20 ਬੱਚਿਆਂ ਦੀ ਮੌਤ ਨਾਲ ਜੁੜਿਆ ਕੋਲਡਰਿਫ਼ ਖੰਘ ਦਾ ਸਿਰਪ ਦੂਜੇ ਦੇਸ਼ਾਂ ਨੂੰ ਨਿਰਯਾਤ ਕੀਤਾ ਗਿਆ ਹੈ?। 

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਡਬਲਯੂ.ਐਚ.ਓ. ਨੇ ਕਿਹਾ ਕਿ ਉਹ ਭਾਰਤੀ ਅਧਿਕਾਰੀਆਂ ਤੋਂ ਅਧਿਕਾਰਤ ਪੁਸ਼ਟੀ ਮਿਲਣ ਤੋਂ ਬਾਅਦ ਕੋਲਡਰਿਫ਼ ਸੀਰਪ 'ਤੇ ਗਲੋਬਲ ਮੈਡੀਕਲ ਪ੍ਰੋਡਕਟਸ ਅਲਰਟ ਦੀ ਜ਼ਰੂਰਤ ਦਾ ਮੁਲਾਂਕਣ ਕਰੇਗਾ।

ਰਾਜ ਦੇ ਸਿਹਤ ਮੰਤਰੀ ਰਾਜੇਂਦਰ ਸ਼ੁਕਲਾ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਹੁਣ ਤਕ 20 ਬੱਚਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਪੰਜ ਹੋਰਾਂ ਨੂੰ ਜ਼ਹਿਰੀਲੀ ਖੰਘ ਦੀ ਦਵਾਈ ਦੇ ਸੇਵਨ ਕਾਰਨ ਗੁਰਦੇ ਦੀ ਲਾਗ ਕਾਰਨ ਗੰਭੀਰ ਹਾਲਤ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਕ ਬਿਆਨ ਅਨੁਸਾਰ ਡਬਲਯੂ.ਐਚ.ਓ. ਇਨ੍ਹਾਂ ਘਟਨਾਵਾਂ ਦੀ ਗੰਭੀਰਤਾ ਨੂੰ ਸਮਝਦਾ ਹੈ ਅਤੇ ਦੁਖਦਾਈ ਘਟਨਾਵਾਂ ਦੀ ਜਾਂਚ ਅਤੇ ਜਵਾਬ ਦੇਣ ਵਿਚ ਰਾਸ਼ਟਰੀ ਅਧਿਕਾਰੀਆਂ ਦਾ ਸਮਰਥਨ ਕਰਨ ਲਈ ਤਿਆਰ ਹੈ। ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ ਸੀ.ਡੀ.ਐਸ.ਸੀ.ਓ. ਨੇ ਪੁਸ਼ਟੀ ਕੀਤੀ ਹੈ ਕਿ ਕੋਈ ਵੀ ਉਤਪਾਦ ਦੂਜੇ ਦੇਸ਼ਾਂ ਨੂੰ ਨਿਰਯਾਤ ਨਹੀਂ ਕੀਤਾ ਜਾਂਦਾ ਹੈ।

(For more news apart from WHO Seeks Clarification on Poisonous Syrup Case in India Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement