ਲਾਂਘੇ ਦੇ ਉਦਘਾਟਨ ਵਾਲੇ ਦਿਨ ਨਹੀਂ ਸੁਣਾਉਣਾ ਚਾਹੀਦਾ ਸੀ ਅਯੁੱਧਿਆ ਫ਼ੈਸਲਾ- ਪਾਕਿ ਵਿਦੇਸ਼ ਮੰਤਰੀ 
Published : Nov 9, 2019, 2:24 pm IST
Updated : Nov 9, 2019, 2:24 pm IST
SHARE ARTICLE
 Pakistan FM Shah Mahmood Qureshi
Pakistan FM Shah Mahmood Qureshi

ਕੁਰੈਸ਼ੀ ਨੇ ਕਿਹਾ ਕਿ ਕੀ ਅਯੁੱਧਿਆ ਮਾਮਲੇ ’ਤੇ ਫ਼ੈਸਲੇ ਲਈ ਕੁਝ ਦਿਨਾਂ ਦੀ ਉਡੀਕ ਨਹੀਂ ਕੀਤੀ ਜਾ ਸਕਦੀ ਸੀ? ਅਜਿਹੀ ਖ਼ੁਸ਼ੀ ਮੌਕੇ ਗ਼ੈਰ–ਸੰਵੇਦਨਸ਼ੀਲਤਾ ਵੇਖ ਕੇ ...

ਨਵੀਂ ਦਿੱਲੀ- ਭਾਰਤ ਦੇ ਸਭ ਤੋਂ ਪੁਰਾਣੇ ਅਤੇ ਵਿਵਾਦਿਤ ਭਰੇ ਅਯੁੱਧਿਆ ਮਾਮਲੇ ’ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਅੱਜ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਨੇ ਅਯੁੱਧਿਆ ਦੀ ਵਿਵਾਦਗ੍ਰਸਤ ਜ਼ਮੀਨ ਰਾਮ ਜਨਮ–ਭੂਮੀ ਟਰੱਸਟ ਨੂੰ ਦੇਣ ਦਾ ਫ਼ੈਸਲਾ ਕੀਤਾ ਹੈ। ਮੁਸਲਿਮ ਧਿਰ ਨੂੰ ਅਯੁੱਧਿਆ ’ਚ ਹੀ ਇੱਕ ਵੱਖਰੇ ਸਥਾਨ ’ਤੇ ਜ਼ਮੀਨ ਦੇਣ ਲਈ ਕਿਹਾ ਗਿਆ ਹੈ। ਇਸ ਮਾਮਲੇ ’ਤੇ ਸਿਰਫ਼ ਦੇਸ਼ ਦੀ ਹੀ ਨਹੀਂ, ਸਗੋਂ ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਵੀ ਨਜ਼ਰਾਂ ਟਿਕੀਆਂ ਹੋਈਆਂ ਸਨ। 

Kartarpur Corridor inauguration todayKartarpur Corridor

ਪਾਕਿਸਤਾਨ ਦੇ ਜ਼ਿਆਦਾਤਰ ਪ੍ਰਮੁੱਖ ਅਖ਼ਬਾਰਾਂ ਵਿੱਚ ਅਯੁੱਧਿਆ ਮਾਮਲੇ ਨੂੰ ਪ੍ਰਮੁੱਖਤਾ ਨਾਲ ਜਗ੍ਹਾ ਦਿੱਤੀ ਗਈ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਯੁੱਧਿਆ ਮਾਮਲੇ ਉੱਤੇ ਫ਼ੈਸਲੇ ਦੇ ਸਮੇਂ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ। ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਜਿਸ ਦਿਨ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਹੋ ਰਿਹਾ ਹੈ, ਉਸੇ ਵੇਲੇ ਅਯੁੱਧਿਆ ਮਾਮਲੇ ’ਤੇ ਫ਼ੈਸਲਾ ਸੁਣਾਇਆ ਜਾ ਰਿਹਾ ਹੈ।

Decision will come today in Ayodhya caseAyodhya case

ਕੁਰੈਸ਼ੀ ਨੇ ਕਿਹਾ ਕਿ ਕੀ ਅਯੁੱਧਿਆ ਮਾਮਲੇ ’ਤੇ ਫ਼ੈਸਲੇ ਲਈ ਕੁਝ ਦਿਨਾਂ ਦੀ ਉਡੀਕ ਨਹੀਂ ਕੀਤੀ ਜਾ ਸਕਦੀ ਸੀ? ਅਜਿਹੀ ਖ਼ੁਸ਼ੀ ਮੌਕੇ ਗ਼ੈਰ–ਸੰਵੇਦਨਸ਼ੀਲਤਾ ਵੇਖ ਕੇ ਮੈਂ ਬਹੁਤ ਦੁਖੀ ਹਾਂ। ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਕਿਹਾ ਕਿ ਤੁਹਾਨੂੰ ਖ਼ੁਸ਼ੀ ਦੇ ਇਸ ਮੌਕੇ ਸ਼ਾਮਲ ਹੋਣਾ ਚਾਹੀਦਾ ਸੀ ਤੇ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਨਹੀਂ ਕਰਨਾ ਚਾਹੀਦਾ ਸੀ। ਅਯੁੱਧਿਆ ਮਾਮਲਾ ਨਾਜ਼ੁਕ ਮੁੱਦਾ ਹੈ ਤੇ ਇਸ ਨੂੰ ਅੱਜ ਖ਼ੁਸ਼ੀ ਦੇ ਦਿਹਾੜੇ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ ਸੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement