
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਰਧਾਲੂਆਂ ਨੂੰ ਦੋ ਵੱਡੀਆਂ ਰਾਹਤਾਂ ਦੇਣ ਦਾ ਐਲਾਨ ਕੀਤਾ ਸੀ
ਨਵੀਂ ਦਿੱਲੀ: ਭਾਰਤ-ਪਾਕਿਸਤਾਨ ਵਿਚ ਬਣੇ ਕਰਤਾਰਪੁਰ ਲਾਂਘੇ ਦਾ ਅੱਜ ਉਦਘਾਟਨ ਹੋਣਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਸਾਰੇ ਸ਼ਰਧਾਲੂਆਂ ਤੋਂ 20 ਡਾਲਰ ਫ਼ੀਸ ਵਸੂਲਣ ਦਾ ਐਲਾਨ ਕੀਤਾ ਸੀ। ਸ਼ਾਮ ਹੁੰਦੇ-ਹੁੰਦੇ ਪਾਕਿਸਤਾਨ ਨੇ ਅਪਣੇ ਇਸ ਫ਼ੈਸਲੇ ਤੇ ਫਿਰ ਯੂ-ਟਰਨ ਲਿਆ।
Kartarpur Sahib ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਸਲ ਨੇ ਸ਼ੁੱਕਰਵਾਰ ਸ਼ਾਮ ਨੂੰ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਆਉਣ ਵਾਲੀਆਂ ਸੰਗਤਾਂ ਤੋਂ 9 ਤੋਂ 12 ਨਵੰਬਰ ਨੂੰ ਕੋਈ ਫ਼ੀਸ ਨਹੀਂ ਲਈ ਜਾਵੇਗੀ। ਅਜਿਹੇ ਵਿਚ ਪਾਕਿਸਤਾਨ ਸਿਰਫ ਇਹਨਾਂ ਦੋ ਤਰੀਕਾਂ ਤੇ ਕਰਤਾਰਪੁਰ ਪਹੁੰਚਣ ਵਾਲੇ ਸ਼ਰਧਾਲੂਆਂ ਤੋਂ ਕੋਈ ਫ਼ੀਸ ਨਹੀਂ ਵਸੂਲੇਗਾ। ਉਹਨਾਂ ਦੇ ਇਸ ਟਵੀਟ ਤੋਂ ਸਾਫ ਹੈ ਕਿ ਪਾਕਿਸਤਾਨ ਅਪਣੀ ਵਾਅਦਾਖਿਲਾਫੀ ਕਰਦੇ ਹੋਏ 9 ਤੋਂ 12 ਨਵੰਬਰ ਨੂੰ ਛੱਡ ਕੇ ਹੋਰ ਸਾਰੇ ਦਿਨ ਫ਼ੀਸ ਵਸੂਲੇਗਾ।
Kartarpur Sahibਕੁੱਝ ਦਿਨ ਪਹਿਲਾਂ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਰਧਾਲੂਆਂ ਨੂੰ ਦੋ ਵੱਡੀਆਂ ਰਾਹਤਾਂ ਦੇਣ ਦਾ ਐਲਾਨ ਕੀਤਾ ਸੀ। ਪਾਕਿਸਤਾਨ ਵੱਲੋਂ ਦਸਿਆ ਗਿਆ ਸੀ ਕਿ ਕਰਤਾਰਪੁਰ ਲਾਂਘੇ ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ ਅਤੇ ਉਹਨਾਂ ਨੂੰ 10 ਦਿਨ ਪਹਿਲਾਂ ਰਜਿਸਟ੍ਰੇਸ਼ਨ ਤੋਂ ਵੀ ਛੋਟ ਦਿੱਤੀ ਜਾਵੇਗੀ।
Kartarpur Corridor ਇਸ ਦੇ ਨਾਲ ਹੀ ਕਿਹਾ ਗਿਆ ਸੀ ਕਿ ਕਰਤਾਰਪੁਰ ਪਹੁੰਚਣ ਵਾਲੇ ਪਹਿਲੇ ਜੱਥੇ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਪੈਸਾ ਨਹੀਂ ਲਿਆ ਜਾਵੇਗਾ, ਪਰ ਹੁਣ ਪਾਕਿਸਤਾਨ ਵੱਲੋਂ ਸਾਫ਼ ਕਰ ਦਿੱਤਾ ਗਿਆ ਹੈ ਕਿ ਸ਼ਰਧਾਲੂਆਂ ਤੋਂ ਸਿਰਫ ਦੋ ਦਿਨ ਛੱਡ ਕੇ ਹੋਰ ਸਾਰੇ ਦਿਨ 20 ਡਾਲਰ ਬਤੌਰ ਫ਼ੀਸ ਲਈ ਜਾਵੇਗੀ। ਕਰਤਾਰਪੁਰ ਲਾਂਘਾ ਅੱਜ 9 ਨਵੰਬਰ ਨੂੰ ਸ਼ਰਧਾਲੂਆਂ ਲਈ ਖੋਲ੍ਹਿਆ ਜਾਣਾ ਹੈ।
PM Imran Khan had also announced waiver of service charges of US $ 20 on 9 and 12 November 2019. Abiding by the PM’s commitment, Pakistan will not receive any service charge from pilgrims on these two dates. #pakistankartarpurspirit
— Dr Mohammad Faisal (@ForeignOfficePk) November 8, 2019
ਕੇਂਦਰ ਸਰਕਾਰ ਦੇ ਸੂਤਰਾਂ ਨੇ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ 575 ਵਿਅਕਤੀਆਂ ਵਿਚ ਸ਼ਾਮਲ ਸਨ ਜੋ ਉਦਘਾਟਨ ਤੋਂ ਬਾਅਦ ਗੁਰਦੁਆਰਾ ਦਰਬਾਰ ਸਾਹਿਬ ਜਾ ਰਹੇ ਜੱਥੇ ਵਿਚ ਸ਼ਾਮਲ ਹੋਣਗੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।