‘ਮਸਜਿਦ ਦੀ ਜ਼ਮੀਨ ਲਈ ਸਾਨੂੰ ਖ਼ੈਰਾਤ ਦੀ ਲੋੜ ਨਹੀਂ’, ਸੁਪਰੀਮ ਕੋਰਟ ਦੇ ਫੈਸਲੇ ‘ਤੇ ਭੜਕੇ ਓਵੈਸੀ
Published : Nov 9, 2019, 2:56 pm IST
Updated : Nov 9, 2019, 3:06 pm IST
SHARE ARTICLE
Asaduddin Owaisi
Asaduddin Owaisi

ਓਵੈਸੀ ਨੇ ਅਯੁੱਧਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਮੁਸਲਿਮ ਪੱਖ ਨੂੰ ਪੰਜ ਏਕੜ ਜ਼ਮੀਨ ਦੇਣ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ।

ਨਵੀਂ ਦਿੱਲੀ: ਆਲ ਇੰਡੀਆ ਮਜ਼ਲਿਸ-ਇਤੇਹਾਦੁਲ ਮੁਸਲਮੀਨ (ਏਆਈਐਮਆਈਐਮ) ਮੁਖੀ ਅਸਦੂਦੀਨ ਓਵੈਸੀ ਨੇ ਅਯੁੱਧਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਮੁਸਲਿਮ ਪੱਖ ਨੂੰ ਪੰਜ ਏਕੜ ਜ਼ਮੀਨ ਦੇਣ ਦੇ ਫੈਸਲੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਨੇ ਕਿਹਾ ਹੈ ਕਿ ਦੇਸ਼ ਦੇ ਮੁਸਲਮਾਨਾਂ ਨੂੰ 5 ਏਕੜ ਜ਼ਮੀਨ ਲਈ ਖ਼ੈਰਾਤ ਦੀ ਲੋੜ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਅਮਿੱਟ ਨਹੀਂ ਹੈ। ਉਹਨਾਂ ਨੇ ਕਿਹਾ ਕਿ ਮੇਰੀ ਸਲਾਹ ਮੁਤਾਬਕ ਪੰਜ ਏਕੜ ਜ਼ਮੀਨ ਨਹੀਂ ਲੈਣੀ ਚਾਹੀਦੀ।

Babri MasjidBabri Masjid

ਉਹਨਾਂ ਕਿਹਾ ਕਿ ਮੁਸਲਿਮ ਭਾਈਚਾਰਾ ਇੰਨਾ ਮਜ਼ਬੂਤ ਹੈ ਕਿ ਉਹ ਉੱਤਰ ਪ੍ਰਦੇਸ਼ ਵਿਚ ਕਿਤੇ ਵੀ ਜ਼ਮੀਨ ਖਰੀਦਣ ਲਈ ਪੈਸਾ ਇਕੱਠਾ ਕਰ ਸਕਦਾ ਹੈ। ਉਹਨਾਂ ਨੇ ਕਿਹਾ ਕਿ ‘ਹਿੰਦੋਸਤਾਨ ਦਾ ਮੁਸਲਮਾਨ ਇੰਨਾ ਗਿਆ ਗੁਜ਼ਰਿਆ ਨਹੀਂ ਹੈ ਕਿ ਉਹ 5 ਏਕੜ ਜ਼ਮੀਨ ਨਹੀਂ ਖਰੀਦ ਸਕਦਾ। ਸਾਨੂੰ ਖੈਰਾਤ ਵਿਚ ਜ਼ਮੀਨ ਨਹੀਂ ਚਾਹੀਦੀ। ਅਸੀਂ ਅਪਣੇ ਕਾਨੂੰਨੀ ਅਧਿਕਾਰ ਲਈ ਲੜ ਰਹੇ ਸੀ। ਸਾਨੂੰ ਕਿਸੇ ਦੀ ਭੀਖ ਦੀ ਲੋੜ ਨਹੀਂ ਹੈ’। ਓਵੈਸੀ ਨੇ ਕਿਹਾ ਕਿ ‘ਮੰਦਰ ਬਣਾਉਣ ਦਾ ਅਧਿਕਾਰ ਉਹਨਾਂ ਲੋਕਾਂ ਨੂੰ ਦਿੱਤਾ ਗਿਆ, ਜਿਨ੍ਹਾਂ  ਲੋਕਾਂ ਨੇ 1992 ਵਿਚ ਮਸਜਿਦ ਦਾ ਢਾਂਚਾ ਢਾਹਿਆ ਸੀ। ਪਰਸਨਲ ਲਾਅ ਬੋਰਡ ਨੂੰ ਜ਼ਮੀਨ ਲੈਣ ਤੋਂ ਇਨਕਾਰ ਕਰ ਦੇਣਾ ਚਾਹੀਦਾ ਹੈ’।

Supreme Court of IndiaSupreme Court of India

ਜ਼ਿਕਰਯੋਗ ਹੈ ਕਿ ਅਯੁੱਧਿਆ ਮਾਮਲੇ ਵਿਚ ਸੁਪਰੀਮ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਕਿਹਾ ਕਿ ਵਿਵਾਦਤ ਜ਼ਮੀਨ ਰਾਮਲਲਾ ਦੀ ਹੈ। ਕੋਰਟ ਨੇ ਮੰਦਰ ਨਿਰਮਾਣ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਕਿਹਾ ਕਿ ਟਰੱਸਟ ਬਣਾ ਕੇ ਸਰਕਾਰ ਵੱਲੋਂ ਮੰਦਰ ਨਿਰਮਾਣ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਕਿ ਮੁਸਲਿਮ ਪੱਖ ਨੂੰ ਕਿਤੇ ਹੋਰ ਪੰਜ ਏਕੜ ਜ਼ਮੀਨ ਦਿੱਤੀ ਜਾਵੇ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਫੈਸਲਾ ਪੜ੍ਹਿਆ। ਉਹਨਾਂ ਕਿਹਾ ਵਿਵਾਦਤ ਜ਼ਮੀਨ 2.77 ਏਕੜ ਜ਼ਮੀਨ ਦਾ ਕਬਜ਼ਾ ਕੇਂਦਰ ਸਰਕਾਰ ਦੇ ਰਿਸੀਵਰ ਕੋਲ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement