ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਸਤਨਾ: ਦੇਸ਼ 'ਚ ਰੋਜਾਨਾ ਸੜਕ ਹਾਦਸੇ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਜੀਪ ਡੰਪਰ ਟਰੱਕ ਨਾਲ ਜਾ ਟਕਰਾਈ ਤੇ ਬੱਚੇ ਸਣੇ 7 ਮੈਂਬਰਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਘਟਨਾ ਸਤਨਾ ਜ਼ਿਲ੍ਹੇ ਦੀ ਹੈ। ਇਸ ਹਾਦਸੇ 'ਚ ਪੰਜ ਹੋਰ ਜ਼ਖਮੀ ਹੋ ਗਏ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਹਾਦਸੇ 'ਚ ਵਧੀਕ ਪੁਲਿਸ ਸੁਪਰਡੈਂਟ ਸ਼ੈਲੇਂਦਰ ਕੁਮਾਰ ਜੈਨ ਨੇ ਦੱਸਿਆ ਕਿ ਪੀੜਤ ਲੋਕ ਪਨਾ ਵਿੱਚ ਇੱਕ ਪਰਿਵਾਰਕ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਰੀਵਾ ਪਰਤ ਰਹੇ ਸੀ। ਇਹ ਹਾਦਸਾ ਜ਼ਿਲ੍ਹਾ ਹੈੱਡਕੁਆਰਟਰ ਤੋਂ 20 ਕਿਲੋਮੀਟਰ ਦੂਰ ਸਤਨਾ-ਨਾਗੋਦ ਸੜਕ 'ਤੇ ਸਵੇਰੇ 8 ਵਜੇ ਵਾਪਰਿਆ।
ਅਧਿਕਾਰੀ ਨੇ ਦੱਸਿਆ ਕਿ ਛੇ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ 'ਚ ਇਕ ਬੱਚਾ ਤੇ ਤਿੰਨ ਔਰਤਾਂ ਵੀ ਸ਼ਾਮਲ ਹਨ। ਜ਼ਖਮੀਆਂ ਨੂੰ ਰੀਵਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।