ਦੁਨੀਆਂ ਭਰ ਵਿਚ ਕੋਰੋਨਾ ਦਾ ਅੰਕੜਾ 5 ਕਰੋੜ ਤੋਂ ਪਾਰ, 24 ਘੰਟੇ 'ਚ ਆਏ 4.69 ਲੱਖ ਮਾਮਲੇ
ਨਵੀਂ ਦਿੱਲੀ: ਭਾਰਤ ਵਿਚ ਬੀਤੇ 24 ਘੰਟਿਆਂ ਦੌਰਾਨ 45,903 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ ਵਧ ਕੇ 85,53,657 ਹੋ ਗਏ ਹਨ। ਪਿਛਲੇ 24 ਘੰਟਿਆਂ ਵਿਚ 490 ਮਰੀਜ਼ਾਂ ਦੀ ਮੌਤ ਹੋਈ ਹੈ। ਹੁਣ ਤੱਕ ਕੋਰੋਨਾ ਵਾਇਰਸ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 1,26,611 'ਤੇ ਪਹੁੰਚ ਗਿਆ ਹੈ।
ਉੱਥੇ ਹੀ ਦੁਨੀਆਂ ਭਰ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 5 ਕਰੋੜ ਤੋਂ ਪਾਰ ਹੋ ਚੁੱਕਾ ਹੈ। ਇਹਨਾਂ ਵਿਚੋਂ 12 ਲੱਖ 61 ਹਜ਼ਾਰ ਮਰੀਜਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿਚ 4.69 ਲੱਖ ਕੋਰੋਨਾ ਮਾਮਲੇ ਸਾਹਮਣੇ ਆਏ। ਇਸ ਤੋਂ ਇਲਾਵਾ ਬੀਤੇ 24 ਘੰਟਿਆਂ 'ਚ 5762 ਲੋਕਾਂ ਦੀ ਮੌਤ ਹੋ ਗਈ।
ਬੀਤੇ ਦਿਨ ਸਭ ਤੋਂ ਜ਼ਿਆਦਾ ਮਾਮਲੇ ਅਮਰੀਕਾ ਵਿਚ ਦਰਜ ਕੀਤੇ ਗਏ। ਇਸ ਤੋਂ ਬਾਅਦ ਭਾਰਤ, ਫਰਾਂਸ, ਇਟਲੀ, ਪੋਲੈਂਡ, ਬ੍ਰਿਟੇਨ, ਰੂਸ ਆਦਿ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਮਾਮਲੇ ਦਰਜ ਕੀਤੇ ਗਏ।
ਵਰਲਡੋਮੀਟਰ ਮੁਤਾਬਕ ਦੁਨੀਆਂ ਭਰ ਵਿਚ ਹੁਣ ਤੱਕ 5 ਕਰੋੜ 7 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਉੱਥੇ ਹੀ ਇਸ ਵਾਇਰਸ ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ 3 ਕਰੋੜ 57 ਲੱਖ ਹੋ ਚੁੱਕੀ ਹੈ। ਪੂਰੀ ਦੁਨੀਆਂ ਵਿਚ ਐਕਟਿਵ ਮਾਮਲਿਆਂ ਜੀ ਗਿਣਤੀ 1 ਕਰੋੜ 36 ਲੱਖ ਹੋ ਗਈ ਹੈ।