
ਪ੍ਰਦੂਸ਼ਣ ਦੀ ਸਥਿਤੀ 'ਤੇ ਨਿਗਰਾਨੀ ਰੱਖਣ ਲਈ ਐਨਜੀਟੀ ਨੇ ਸੂਬਿਆਂ ਨੂੰ ਦਿੱਤਾ ਨਿਰਦੇਸ਼
ਨਵੀਂ ਦਿੱਲੀ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਦਿੱਲੀ ਐਨਸੀਆਰ ਵਿਚ 9 ਨਵੰਬਰ ਤੋਂ 30 ਨਵੰਬਰ ਦੀ ਰਾਤ ਤੱਕ ਪਟਾਕੇ ਚਲਾਉਣ ਅਤੇ ਪਟਾਕਿਆਂ ਦੀ ਵਿਕਰੀ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸੋਮਵਾਰ ਨੂੰ ਇਕ ਤਾਜ਼ਾ ਆਦੇਸ਼ ਜਾਰੀ ਕੀਤਾ ਹੈ।
Firecrackers
ਇਸ ਆਦੇਸ਼ ਤਹਿਤ ਐਨਜੀਟੀ ਨੇ ਸੂਬਿਆਂ ਨੂੰ ਪ੍ਰਦੂਸ਼ਣ ਦੀ ਸਥਿਤੀ 'ਤੇ ਨਿਗਰਾਨੀ ਰੱਖਣ ਲਈ ਕਿਹਾ। ਐਨਜੀਟੀ ਵੱਲੋਂ ਇਹ ਫੈਸਲਾ ਖਤਰਨਾਕ ਪੱਧਰ 'ਤੇ ਪਹੁੰਚੇ ਪ੍ਰਦੂਸ਼ਣ ਅਤੇ ਦੀਵਾਲੀ ਤੋਂ ਬਾਅਦ ਸਥਿਤੀ ਹੋਰ ਬਦਤਰ ਹੋਣ ਦੇ ਡਰ ਕਾਰਨ ਲਿਆ ਗਿਆ ਹੈ। ਐਨਜੀਟੀ ਦਾ ਇਹ ਆਦੇਸ਼ ਦਿੱਲੀ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਲਾਗੂ ਹੋਵੇਗਾ।
National Green Tribunal pronounces total ban against sale or use of all kinds of firecrackers in Delhi NCR from midnight today till 30th November pic.twitter.com/6jBBnsZt43
— ANI (@ANI) November 9, 2020
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸਿਰਫ਼ ਦਿੱਲੀ-ਐਨਸੀਆਰ ਹੀ ਨਹੀਂ ਬਲਕਿ ਦੇਸ਼ ਦੇ ਬਾਕੀ ਸ਼ਹਿਰਾਂ ਨੂੰ ਲੈ ਕੇ ਵੀ ਨਿਰਦੇਸ਼ ਜਾਰੀ ਕੀਤੇ ਹਨ। ਟ੍ਰਿਬਿਊਨਲ ਦਾ ਕਹਿਣਾ ਹੈ ਕਿ ਜਿਨ੍ਹਾਂ ਸ਼ਹਿਰਾਂ ਵਿਚ ਪ੍ਰਦੂਸ਼ਣ ਦੀ ਸਥਿਤੀ ਸਧਾਰਣ ਹੈ, ਉੱਥੇ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।
NGT
ਇਸ ਦੇ ਨਾਲ ਹੀ ਨਵੇਂ ਸਾਲ ਮੌਕੇ ਰਾਤ 12 ਵਜੇ ਤੋਂ ਸਾਢੇ 12 ਵਜੇ ਤੱਕ ਪਟਾਕੇ ਜਲਾਉਣ ਦੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਸਿਰਫ਼ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ।
Ban On firecrackers
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸੂਬਿਆਂ ਦੇ ਪ੍ਰਦੂਸ਼ਣ ਬੋਰਡ ਨੂੰ ਨਿਰਦੇਸ਼ ਦਿੱਤਾ ਹੈ ਕਿ ਪ੍ਰਦੂਸ਼ਣ ਦੀ ਸਥਿਤੀ 'ਤੇ ਨਿਗਰਾਨੀ ਰੱਖੀ ਜਾਵੇ ਅਤੇ ਸਬੰਧਤ ਅਥਾਰਟੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ।