
ਹਵਾ ਪ੍ਰਦੂਸ਼ਣ ਕਾਰਨ ਇਸ ਸਮੇਂ ਦੇਸ਼ ਦੇ ਕਈ ਸੂਬਿਆਂ 'ਚ ਧੁੰਦ ਛਾਈ ਹੋਈ ਹੈ।
ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਲਗਾਤਾਰ ਵੱਧ ਰਹੇ ਜਿਸ ਨੂੰ ਲੈ ਕੇ ਲੋਕ ਬਹੁਤ ਪਰੇਸ਼ਾਨ ਹਨ। ਘਰ ਤੋਂ ਬਾਹਰ ਨਿਕਲਦੇ ਹੀ ਲੋਕਾਂ ਦੀਆਂ ਅੱਖਾਂ 'ਚ ਜਲਨ ਹੋ ਰਹੀ ਹੈ। ਵੱਧਦੇ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਦਾ ਦਮ ਘੁੱਟ ਰਿਹਾ ਹੈ। ਹਵਾ ਪ੍ਰਦੂਸ਼ਣ ਵੱਧਣ ਨਾਲ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਹੀਂ ਨਹੀਂ ਹਵਾ ਪ੍ਰਦੂਸ਼ਣ ਕਾਰਨ ਇਸ ਸਮੇਂ ਦੇਸ਼ ਦੇ ਕਈ ਸੂਬਿਆਂ 'ਚ ਧੁੰਦ ਛਾਈ ਹੋਈ ਹੈ।
ਦੂਜੇ ਪਾਸੇ ਦਿੱਲੀ-ਐੱਨਸੀਆਰ ਦੀ ਹਵਾ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਏਅਰ ਕੁਆਲਿਟੀ ਇੰਡੈਕਸ ਵੀ ਗੰਭੀਰ ਸ਼੍ਰੇਣੀ 'ਚ ਪਹੁੰਚ ਗਿਆ ਹੈ। ਹਰੇਕ ਸਾਲ ਦੀਵਾਲੀ ਆਉਣ ਤੋਂ ਪਹਿਲਾਂ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ। ਇਸ ਸਾਲ ਵੀ ਪ੍ਰਦੂਸ਼ਣ 'ਚ ਕੋਈ ਵੀ ਸੁਧਾਰ ਨਜ਼ਰ ਨਹੀਂ ਆ ਰਿਹਾ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਪਰਾਲੀ ਸਾੜਣ ਨਾਲ ਲੋਕਾਂ ਦੀ ਸਿਹਤ 'ਤੇ ਅਸਰ ਪੈ ਰਿਹਾ ਹੈ।
ਜਾਣੋ ਦਿੱਲੀ-ਐੱਨਸੀਆਰ ਦਾ ਹਾਲ
ਦਿੱਲੀ-ਐੱਨਸੀਆਰ 'ਚ ਹਵਾ ਗੁਣਵੱਤਾ ਪੱਧਰ 470 ਤਕ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਾਜ਼ਾ ਅੰਕੜਿਆਂ ਮੁਤਾਬਕ ਪ੍ਰਦੂਸ਼ਣ ਨਾਲ ਹਾਲਾਤ ਜ਼ਿਆਦਾ ਗੰਭੀਰ ਹੋ ਰਹੇ ਹਨ।
ਹਰਿਆਣਾ 'ਚ ਹਵਾ ਸਭ ਤੋਂ ਦੂਸ਼ਿਤ
ਦੇਸ਼ ਦੇ ਕਈ ਸੂਬਿਆਂ 'ਚ ਪਰਾਲੀ ਸਾੜਣ ਕਾਰਨ ਹਵਾ ਪ੍ਰਦੂਸ਼ਣ ਭਿਆਨਕ ਰੂਪ ਲੈਂਦੀ ਜਾ ਰਹੀ ਹੈ। ਹਰਿਆਣਾ ਦੀ ਜੀਂਦ 'ਚ ਹਵਾ ਸਭ ਤੋਂ ਜ਼ਿਆਦਾ ਖਰਾਬ ਦਰਜ ਕੀਤੀ ਗਈ ਹੈ। ਇੱਥੇ ਹਵਾ ਗੁਣਵੱਤਾ ਸੂਚਕਾਂਕ 444 ਤਕ ਪਹੁੰਚ ਗਿਆ ਹੈ।