
ਲਖਨਊ ਮਹਾਂਪੰਚਾਇਤ ਕਿਸਾਨ ਵਿਰੋਧੀ ਸਰਕਾਰ ਤੇ 3 ਕਾਲੇ ਕਾਨੂੰਨਾਂ ਦੇ ਤਾਬੂਤ ‘ਚ ਸਾਬਿਤ ਹੋਵੇਗੀ ਆਖਰੀ ਕਿੱਲ
ਲਖਨਊ - ਯੂਪੀ ਦੀ ਰਾਜਧਾਨੀ ਲਖਨਊ ਵਿਚ 22 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਸ ਕਿਸਾਨ ਮਹਾਂਪੰਚਾਇਤ ਵਿਚ ਮੁਜ਼ੱਫਰਨਗਰ ਤੋਂ ਜ਼ਿਆਦਾ ਕਿਸਾਨਾਂ ਦੇ ਹਿੱਸਾ ਲੈਣ ਦੀ ਗੱਲ ਕਹੀ ਜਾ ਰਹੀ ਹੈ। ਇਸ ਮਹਾਂਪੰਚਾਇਤ ਦੇ ਸਬੰਧ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਇੱਕ ਟਵੀਟ ਕੀਤਾ ਹੈ। ਟਿਕੈਤ ਨੇ ਆਪਣੇ ਟਵੀਟ ‘ਚ ਲਿਖਿਆ ਕਿ, “ਲਖਨਊ ‘ਚ 22 ਨਵੰਬਰ ਦੀ ਕਿਸਾਨ ਮਹਾਪੰਚਾਇਤ ਦਾ ਆਯੋਜਨ ਇਤਿਹਾਸਕ ਹੋਵੇਗਾ।
SKM ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਤਾਬੂਤ ਵਿਚ ਆਖਰੀ ਕਿੱਲ ਸਾਬਿਤ ਹੋਵੇਗੀ। ਹੁਣ ਪੂਰਵਾਂਚਲ ਵਿਚ ਵੀ ਅੰਨਦਾਤਾ ਦਾ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।” ਦੱਸ ਦਈਏ ਕਿ ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਨੇ 26 ਅਕਤੂਬਰ ਨੂੰ ਲਖਨਊ ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਰੱਦ ਕਰ ਦਿੱਤਾ ਸੀ।
Rakesh Tikait, PM Modi
ਹੁਣ ਇਹ ਮਹਾਂਪੰਚਾਇਤ ਸੰਯੁਕਤ ਕਿਸਾਨ ਮੋਰਚੇ ਵੱਲੋਂ 22 ਨਵੰਬਰ ਨੂੰ ਕਰਵਾਈ ਜਾਵੇਗੀ। ਇਸ ਮਹਾਂਪੰਚਾਇਤ ਰਾਹੀਂ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰੇਗਾ ਤੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰੇਗਾ।