
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਲੱਗਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਉਹਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ।
ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਲੱਗਦਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਉਹਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ। ਕਿਸਾਨ ਆਗੂ ਨੇ ਟਵੀਟ ਕਰਦਿਆਂ ਕਿਹਾ ਕਿ ਸਾਢੇ 700 ਕਿਸਾਨ ਸ਼ਹੀਦ ਹੋ ਗਏ ਪਰ ਭਾਰਤ ਸਰਕਾਰ ਵਲੋਂ ਇਕ ਵੀ ਸ਼ੋਕ ਸੰਦੇਸ਼ ਜਾਰੀ ਨਹੀਂ ਹੋਇਆ।
Rakesh Tikait
ਹੋਰ ਪੜ੍ਹੋ: CM ਚੰਨੀ ਨੇ PM ਮੋਦੀ ਨੂੰ ਕੀਤੀ ਅਪੀਲ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਖੋਲ੍ਹਿਆ ਜਾਵੇ ਕਰਤਾਰਪੁਰ ਲਾਂਘਾ
ਰਾਕੇਸ਼ ਟਿਕੈਤ ਨੇ ਲਿਖਿਆ, “ਕਰੀਬ 750 ਕਿਸਾਨ ਸ਼ਹੀਦ ਹੋ ਗਏ ਤੇ ਭਾਰਤ ਸਰਕਾਰ ਵਲੋਂ ਇਕ ਵੀ ਸ਼ੋਕ ਸੰਦੇਸ਼ ਨਹੀਂ ਆਇਆ। ਇਸ ਲਈ ਦੇਸ਼ ਦੇ ਕਿਸਾਨਾਂ ਨੂੰ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ”।
Tweet
ਹੋਰ ਪੜ੍ਹੋ: ਗੁਰਦੁਆਰਾ ਸਾਹਿਬ ਅੰਦਰ ਸ਼ਰਾਰਤੀ ਅਨਸਰਾਂ ਨੇ ਕੀਤੀ ਬੇਅਦਬੀ, ਨਵੇਂ ਬਣੇ ਪਾਰਕ ਦੀ ਕੀਤੀ ਭੰਨਤੋੜ
ਦੱਸ ਦਈਏ ਕਿ ਕਰੀਬ ਇਕ ਸਾਲ ਤੋਂ ਦਿੱਲੀ ਬਾਰਡਰ ’ਤੇ ਜਾਰੀ ਕਿਸਾਨ ਅੰਦੋਲਨ ਦੌਰਾਨ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਵੀ ਕਿਹਾ ਸੀ ਕਿ ਜੇਕਰ ਕੁੱਤਾ ਵੀ ਮਰ ਜਾਵੇ ਤਾਂ ਦਿੱਲੀ ਦੇ ਆਗੂ ਸ਼ੋਕ ਸੰਦੇਸ਼ ਜਾਰੀ ਕਰਦੇ ਹਨ ਪਰ ਕਿਸਾਨ ਅੰਦੋਲਨ ’ਚ 600 ਲੋਕ ਸ਼ਹੀਦ ਹੋ ਗਏ ਤਾਂ ਲੋਕ ਸਭਾ ’ਚ ਮਤਾ ਪਾਸ ਨਹੀਂ ਹੋਇਆ।
Rakesh Tikait
ਹੋਰ ਪੜ੍ਹੋ: ਕੈਪਟਨ ਖਿਲਾਫ਼ ਬੋਲਣ ਵਾਲੇ ਵਿਧਾਇਕ ਹੁਣ ਕਿਉਂ ਚੁੱਪ ਹਨ?- ਨਵਜੋਤ ਕੌਰ ਸਿੱਧੂ
ਇਸ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਯੂਪੀ ਦੀ ਰਾਜਧਾਨੀ ਲਖਨਊ ਵਿਚ 22 ਨਵੰਬਰ ਨੂੰ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਨੂੰ ਲੈ ਕੇ ਟਵੀਟ ਕੀਤਾ ਸੀ। ਰਾਕੇਸ਼ ਟਿਕੈਤ ਨੇ ਆਪਣੇ ਟਵੀਟ ‘ਚ ਲਿਖਿਆ, “ਲਖਨਊ ‘ਚ 22 ਨਵੰਬਰ ਦੀ ਕਿਸਾਨ ਮਹਾਪੰਚਾਇਤ ਦਾ ਆਯੋਜਨ ਇਤਿਹਾਸਕ ਹੋਵੇਗਾ। SKM ਦੀ ਇਹ ਮਹਾਪੰਚਾਇਤ ਕਿਸਾਨ ਵਿਰੋਧੀ ਸਰਕਾਰ ਅਤੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਤਾਬੂਤ ਵਿਚ ਆਖਰੀ ਕਿੱਲ ਸਾਬਿਤ ਹੋਵੇਗੀ। ਹੁਣ ਪੂਰਵਾਂਚਲ ਵਿਚ ਵੀ ਅੰਨਦਾਤਾ ਦਾ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ”।