
ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ ਸਨ।
ਉੱਤਰ ਪ੍ਰਦੇਸ਼ - ਲਖੀਮਪੁਰ ਹਿੰਸਾ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਐਫਐਸਐਲ ਤੋਂ ਬੈਲਿਸਟਿਕ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਵੱਲੋਂ ਰਿਵਾਲਵਰ ਅਤੇ ਰਾਈਫਲ ਨਾਲ ਗੋਲੀ ਚਲਾਉਣ ਦੀ ਪੁਸ਼ਟੀ ਹੋਈ ਹੈ। ਪੁਲਿਸ ਨੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਦੋਸਤ ਅੰਕਿਤ ਦਾਸ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ ਸਨ।
Ashish Mishra
ਇਸ ਵਿਚ ਅੰਕਿਤ ਦਾਸ ਦੀ ਰੀਪੀਟਰ ਬੰਦੂਕ, ਪਿਸਤੌਲ ਅਤੇ ਆਸ਼ੀਸ਼ ਮਿਸ਼ਰਾ ਦੀ ਰਾਈਫਲ ਅਤੇ ਰਿਵਾਲਵਰ ਸ਼ਾਮਲ ਸੀ। ਪੁਲਿਸ ਨੇ ਚਾਰਾਂ ਹਥਿਆਰਾਂ ਦੀ ਐਫਐਸਐਲ ਰਿਪੋਰਟ ਮੰਗੀ ਸੀ। ਰਿਪੋਰਟ ਨੇ ਇਨ੍ਹਾਂ ਹਥਿਆਰਾਂ ਤੋਂ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਅੰਕਿਤ ਦਾਸ ਅਤੇ ਲਤੀਫ ਨੇ ਐਸਆਈਟੀ ਦੇ ਸਾਹਮਣੇ ਆਪਣੀ ਜਾਨ ਬਚਾਉਣ ਲਈ ਗੋਲੀ ਚਲਾਉਣ ਦੀ ਗੱਲ ਵੀ ਕਬੂਲ ਕੀਤੀ ਹੈ।
Ankit Das
ਦੱਸ ਦਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿਖੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਨਾਂ ਤੇ ਰਜਿਸਟਰਡ ਮਹਿੰਦਰਾ ਥਾਰ ਨੇ ਚਾਰ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ‘ਤੇ ਕਿਸਾਨਾਂ ਦੀ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿਚ ਐਫਆਈਆਰ ਦਰਜ ਹੋਣ ਦੇ ਸੱਤ ਦਿਨਾਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ ਇਸ ਘਟਨਾ ਵਿਚ 4 ਕਿਸਾਨਾਂ, ਇੱਕ ਪੱਤਰਕਾਰ ਸਣੇ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ।