
PM ਮੋਦੀ ਦੇ ਇਸ ਕਦਮ ਦੀ ਹਰ ਪਾਸੇ ਹੋ ਰਹੀ ਸ਼ਲਾਘਾ
ਕਾਂਗੜਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਚੋਣਾਂ ਦੇ ਪ੍ਰਚਾਰ ਲਈ ਲਗਾਤਾਰ ਰੈਲੀਆਂ ਕਰ ਰਹੇ ਹਨ। ਅੱਜ-ਕੱਲ੍ਹ ਉਨ੍ਹਾਂ ਦੇ ਦੇਵਭੂਮੀ ਹਿਮਾਚਲ ਵਿੱਚ ਕਈ ਪ੍ਰੋਗਰਾਮ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਬੁੱਧਵਾਰ ਨੂੰ ਇਕ ਚੋਣ ਰੈਲੀ ਤੋਂ ਪਹਿਲਾਂ ਕੁਝ ਸਮੇਂ ਲਈ ਰੁਕ ਗਿਆ। ਇਹ ਘਟਨਾ ਕਾਂਗੜਾ 'ਚ ਦੇਖਣ ਨੂੰ ਮਿਲੀ, ਜਿੱਥੇ ਪੀਐੱਮ ਮੋਦੀ ਨੇ ਖੁਦ ਆਪਣੇ ਕਾਫਲੇ ਨੂੰ ਐਂਬੂਲੈਂਸ ਨੂੰ ਰਸਤਾ ਦੇਣ ਲਈ ਰੋਕਿਆ।
ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਰੈਲੀ ਤੋਂ ਪਹਿਲਾਂ ਅੱਜ ਮੀਟਿੰਗ ਵਾਲੀ ਥਾਂ ਨੂੰ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਅਚਾਨਕ ਰੁਕ ਗਿਆ ਤਾਂ ਲੋਕ ਹੈਰਾਨ ਰਹਿ ਗਏ। ਇਸ ਹਿਮਾਚਲ ਦੌਰੇ ਦੌਰਾਨ ਪੀਐਮ ਮੋਦੀ ਦਾ ਇਨਸਾਨੀ ਰੂਪ ਇੱਕ ਵਾਰ ਫਿਰ ਦੇਖਣ ਨੂੰ ਮਿਲਿਆ।
ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੀਐਮ ਨੇ ਐਂਬੂਲੈਂਸ ਨੂੰ ਰਸਤਾ ਦੇਣ ਲਈ ਆਪਣੇ ਕਾਫਲੇ ਨੂੰ ਰੋਕਿਆ ਹੋਵੇ। ਇਸੇ ਤਰ੍ਹਾਂ ਦੀ ਘਟਨਾ ਪਿਛਲੇ ਮਹੀਨੇ ਵੀ ਸਾਹਮਣੇ ਆਈ ਸੀ। ਉਦੋਂ ਪੀਐਮ ਮੋਦੀ ਗੁਜਰਾਤ ਦੌਰੇ 'ਤੇ ਸਨ। ਉਸ ਦੌਰਾਨ ਵੀ ਉਹਨਾਂ ਨੇ ਐਂਬੂਲੈਂਸ ਨੂੰ ਰਸਤਾ ਦੇਣ ਦਾ ਹੁਕਮ ਦਿੱਤਾ ਸੀ। ਫਿਰ ਭਾਜਪਾ ਦੀ ਗੁਜਰਾਤ ਇਕਾਈ ਨੇ ਇੱਕ ਬਿਆਨ ਵਿੱਚ ਕਿਹਾ, "ਅਹਿਮਦਾਬਾਦ ਤੋਂ ਗਾਂਧੀਨਗਰ ਜਾਂਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਰੁਕਿਆ।"
PM Modi stops convoy to make way for ambulance in Himachal
Read @ANI Story | https://t.co/pPztMSDva3#PMModi #ambulance #HimachalElection2022 pic.twitter.com/BjeFpCVfYc