
ਵਧੀਕ ਪੁਲਿਸ ਸੁਪਰਡੈਂਟ ਪਾਰਥ ਪ੍ਰਤਿਮ ਦਾਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਰਾਮਕ੍ਰਿਸ਼ਨ ਨਗਰ ਇਲਾਕੇ ਵਿੱਚ 1 ਨਵੰਬਰ ਨੂੰ ਵਾਪਰੀ।
ਕਰੀਮਗੰਜ - ਆਸਾਮ ਦੇ ਕਰੀਮਗੰਜ ਜ਼ਿਲ੍ਹੇ ਵਿੱਚ ਇੱਕ 13 ਸਾਲਾ ਲੜਕੀ ਨਾਲ ਛੇ ਨਾਬਾਲਿਗ ਲੜਕਿਆਂ ਨੇ ਕਥਿਤ ਤੌਰ ’ਤੇ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਦੀ ਉਮਰ 13 ਤੋਂ 15 ਸਾਲ ਦੇ ਵਿਚਕਾਰ ਹੈ। ਵਧੀਕ ਪੁਲਿਸ ਸੁਪਰਡੈਂਟ ਪਾਰਥ ਪ੍ਰਤਿਮ ਦਾਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਰਾਮਕ੍ਰਿਸ਼ਨ ਨਗਰ ਇਲਾਕੇ ਵਿੱਚ 1 ਨਵੰਬਰ ਨੂੰ ਵਾਪਰੀ।
ਲੜਕੀ ਦੇ ਮਾਤਾ-ਪਿਤਾ ਦੀ ਸ਼ਿਕਾਇਤ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਲੜਕੀ ਘਰ 'ਚ ਇਕੱਲੀ ਸੀ। ਲੜਕਿਆਂ ਨੇ ਜ਼ਬਰਦਸਤੀ ਘਰ 'ਚ ਦਾਖਲ ਹੋ ਕੇ ਲੜਕੀ ਨਾਲ ਵਾਰੀ-ਵਾਰੀ ਬਲਾਤਕਾਰ ਕੀਤਾ। ਉਨ੍ਹਾਂ ਨੇ ਆਪਣੇ ਫ਼ੋਨ 'ਤੇ ਘਟਨਾ ਦੀ ਵੀਡੀਓ ਬਣਾਈ ਅਤੇ ਲੜਕੀ ਦੀ ਕੁੱਟਮਾਰ ਵੀ ਕੀਤੀ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸ਼ੁਰੂਆਤ ਵਿੱਚ ਲੜਕੀ ਸਦਮੇ ਵਿੱਚ ਸੀ ਅਤੇ ਡਰੀ ਹੋਈ ਸੀ ਅਤੇ ਉਸ ਨੇ ਘਟਨਾ ਬਾਰੇ ਕਿਸੇ ਨੂੰ ਨਹੀਂ ਦੱਸਿਆ। ਬਾਅਦ ਵਿੱਚ ਉਸ ਨੇ ਆਪਣੇ ਮਾਪਿਆਂ ਨੂੰ ਦੱਸਿਆ ਜਿਨ੍ਹਾਂ ਨੇ ਸ਼ਿਕਾਇਤ ਦਰਜ ਕਰਵਾਈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸਬੰਧਤ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ, 2012 (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ‘‘ਅਸੀਂ ਸਾਰੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਉਮਰ 13 ਤੋਂ 15 ਸਾਲ ਦੇ ਵਿਚਕਾਰ ਹੈ। ਉਨ੍ਹਾਂ ਵੱਲੋਂ ਮੋਬਾਈਲ 'ਤੇ ਬਣਾਈਆਂ ਗਈਆਂ ਵੀਡੀਓਜ਼ ਵੀ ਜ਼ਬਤ ਕਰ ਲਈਆਂ ਗਈਆਂ ਹਨ।'' ਉਨ੍ਹਾਂ ਕਿਹਾ ਕਿ ਖੂਨ ਦੇ ਨਮੂਨੇ ਅਤੇ ਹੋਰ ਸਬੂਤ ਇਕੱਠੇ ਕਰਕੇ ਜਾਂਚ ਲਈ ਫ਼ੋਰੈਂਸਿਕ ਲੈਬਾਰਟਰੀ ਭੇਜ ਦਿੱਤੇ ਗਏ ਹਨ।