
ਕਿਹਾ- ਨੀਰਵ ਨੂੰ ਭਾਰਤ ਭੇਜਣਾ ਗ਼ਲਤ ਨਹੀਂ ਹੋਵੇਗਾ
ਨਵੀਂ ਦਿੱਲੀ- ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਦਾ ਭਾਰਤ ਲਿਆਉਣ ਦਾ ਰਸਤਾ ਸਾਫ਼ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ ਭਾਰਤੀ ਏਜੰਸੀਆਂ ਨੇ ਨੀਰਵ ਮੋਦੀ ਨੂੰ ਭਾਰਤ ਲਿਆਉਣ ਲਈ ਲੰਡਨ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਖਿਲਾਫ ਨੀਰਵ ਕੋਰਟ ਵੀ ਗਿਆ ਸੀ।
ਉਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਜੇਕਰ ਮੈਨੂੰ ਭਾਰਤ ਭੇਜਿਆ ਗਿਆ ਤਾਂ ਮੈਂ ਉੱਥੇ ਹੀ ਮਰ ਜਾਵਾਂਗਾ। ਲੰਡਨ ਹਾਈਕੋਰਟ ਨੇ ਨੀਰਵ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਸਪੱਸ਼ਟ ਕਿਹਾ ਕਿ ਨੀਰਵ ਨੂੰ ਭਾਰਤ ਭੇਜਣਾ ਗਲਤ ਨਹੀਂ ਹੋਵੇਗਾ।