Stubble Burning News : NGT ਦੀ ਪੰਜਾਬ ਸਰਕਾਰ ਨੂੰ ਫਟਕਾਰ, ''ਪਰਾਲੀ ਸਾੜਨ ਨਾਲ ਦਮ ਘੁੱਟ ਰਿਹਾ ਹੈ, ਸੂਬਾ ਪ੍ਰਬੰਧ ਪੂਰੀ ਤਰ੍ਹਾਂ ਹੋਇਆ ਫੇਲ'

By : GAGANDEEP

Published : Nov 9, 2023, 8:46 am IST
Updated : Nov 9, 2023, 8:50 am IST
SHARE ARTICLE
Stubble Burning News
Stubble Burning News

Stubble Burning News : ਪੰਜਾਬ 'ਚ ਸਿਰਫ 13 ਮਾਮਲੇ ਦਰਜ, ਜਦਕਿ ਸੈਟੇਲਾਈਟ 'ਚ 1000 ਤੋਂ ਵੱਧ ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ : NGT

NGT Reprimands the Punjab Government: ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਬੀਤੇ ਦਿਨੀਂ ਪੰਜਾਬ ਸਰਕਾਰ 'ਤੇ ਪਰਾਲੀ ਸਾੜਨ ਨੂੰ ਰੋਕਣ 'ਚ ਨਾਕਾਮ ਰਹਿਣ 'ਤੇ ਤਿੱਖੀ ਟਿੱਪਣੀ ਕੀਤੀ ਹੈ। ਸੁਣਵਾਈ ਦੌਰਾਨ ਉਨ੍ਹਾਂ ਕਿਹਾ ਕਿ ਸੈਟੇਲਾਈਟ ਇਮੇਜ 'ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਵੱਡੇ ਪੱਧਰ 'ਤੇ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਇੱਕ ਹਜ਼ਾਰ ਤੋਂ ਵੱਧ ਖੇਤਾਂ ਵਿਚ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ ਅਤੇ 13 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਕੀ ਤੁਸੀਂ ਕਿਸਾਨਾਂ ਨੂੰ ਚੇਤਾਵਨੀ ਦਿੰਦੇ ਹੋ ਕਿ ਕਾਰਵਾਈ ਕੀਤੀ ਜਾਵੇਗੀ। ਪੰਜਾਬ ਦਾ ਸਾਰਾ ਸਿਸਟਮ ਫੇਲ੍ਹ ਹੋ ਚੁੱਕਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪਰਾਲੀ ਦੀ ਰੋਕਥਾਮ ਲਈ ਆਦੇਸ਼ ਦਿਤੇ ਸਨ। ਬੁੱਧਵਾਰ ਨੂੰ ਪੰਜਾਬ ਦੇ 2003 ਵਿਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ: Sangrur Murder News: ਮਤਰੇਏ ਪਿਓ ਨੇ 13 ਸਾਲਾ ਲੜਕੇ ਦਾ ਬੇਰਹਿਮੀ ਨਾਲ ਕੀਤਾ ਕਤਲ

ਮੁੱਖ ਮੰਤਰੀ ਭਗਵੰਤ ਮਾਨ ਜ਼ਿਲ੍ਹਾ ਸੰਗਰੂਰ ਵਿਚ ਸਭ ਤੋਂ ਵੱਧ ਪਰਾਲੀ ਸਾੜੀ ਗਈ। ਪੰਜਾਬ ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਸੀ ਕਿ ਸਖ਼ਤੀ ਵਧਾ ਕੇ 13 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ: Gippy Grewal News: ਅਦਾਕਾਰ ਗਿੱਪੀ ਗਰੇਵਾਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਅਦਾਲਤੀ ਕਾਰਵਾਈ 'ਤੇ ਲਗਾਈ ਰੋਕ, ਜਾਣੋ ਮਾਮਲਾ 

ਹੁਣ NGT 'ਚ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਏਅਰ ਕੁਆਲਿਟੀ ਮੈਨੇਜਮੈਂਟ ਕਮੇਟੀ ਨੇ ਕਿਹਾ ਕਿ ਅਸੀਂ ਲਗਾਤਾਰ ਨਿਗਰਾਨੀ ਕਰਦੇ ਹਾਂ, ਜਿਸ 'ਤੇ NGT ਨੇ ਕਿਹਾ ਕਿ ਤੁਸੀਂ ਕਦੇ ਕਿਸੇ ਸਰਕਾਰੀ ਅਥਾਰਟੀ ਦੀ ਜਾਂਚ ਨਹੀਂ ਕੀਤੀ। 5 ਦਿਨ ਬੀਤ ਚੁੱਕੇ ਹਨ ਪਰ ਕੋਈ ਸੁਧਾਰ ਨਹੀਂ ਹੋਇਆ। ਜਨਰੇਟਰਾਂ 'ਤੇ ਪਾਬੰਦੀ ਲਗਾਈ ਗਈ, ਬਿਜਲੀ ਦੇ ਕੱਟ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕੀ ਕਦਮ ਚੁੱਕੇ ਗਏ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement