Supreme Court: ਭਾਰਤ ਮਾਲਾ ਪ੍ਰਾਜੈਕਟ: ਸੁਪਰੀਮ ਕੋਰਟ ਨੇ ਮੋਗਾ ਵਿਚ ਜ਼ਮੀਨ ਐਕੁਆਇਰ ਕਰਨ ਉਤੇ ਲਗਾਈ ਰੋਕ
Published : Nov 9, 2024, 7:43 am IST
Updated : Nov 9, 2024, 7:43 am IST
SHARE ARTICLE
Bharat Mala Project: Supreme Court has put a stay on land acquisition in Moga
Bharat Mala Project: Supreme Court has put a stay on land acquisition in Moga

Supreme Court: ਅਦਾਲਤ ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਲਈ ਆਖਿਆ ਹੈ

 

Supreme Court: ਸੁਪਰੀਮ ਕੋਰਟ ਨੇ ਪੰਜਾਬ ਦੇ ਮੋਗਾ ਵਿਚ ਐਨਐਚਏਆਈ ਦੇ ਭਾਰਤ ਮਾਲਾ ਪ੍ਰਾਜੈਕਟ ਦੇ ਕੁੱਝ ਹਿੱਸੇ ਉਤੇ ਰੋਕ ਲਗਾ ਦਿਤੀ ਹੈ। ਉੱਚ ਅਦਾਲਤ ਨੇ ਮੋਗਾ ਦੇ ਪਿੰਡ ਬੁੱਗੀਪੁਰਾ ਵਿਚ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੇ ਨਿਬੇੜੇ ਤਕ ਇਹ ਰੋਕ ਲਾਈ ਹੈ। 

ਅਦਾਲਤ ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਲਈ ਆਖਿਆ ਹੈ। ਭਾਰਤ ਮਾਲਾ ਪ੍ਰਾਜੈਕਟ ਦੇ ਇਕ ਹਿੱਸੇ ’ਤੇ ਸੁਪਰੀਮ ਕੋਰਟ ਨੇ ਰੋਕ ਲਾਈ ਹੈ। ਦਰਅਸਲ, ਇਹ ਮੋਗਾ ਦੇ ਪਿੰਡ ਬੁੱਗੀਪੁਰਾ ਤੇ ਖੇੜਾ ਸਵਾਦ ਦੀ ਜ਼ਮੀਨ ਦਾ ਮਾਮਲਾ ਹੈ। ਕਿਸਾਨਾਂ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਪਾਈ ਸੀ। ਮੁਆਵਜ਼ੇ ਦੀ ਪੂਰੀ ਰਕਮ ਨਾ ਦੇਣ ਦੀ ਦਲੀਲ ਦਿਤੀ ਗਈ ਸੀ। ਦਸਣਯੋਗ ਹੈ ਕਿ ਪੰਜਾਬ ਵਿਚ ਇਸ ਤਹਿਤ ਸਭ ਤੋਂ ਵੱਡਾ ਪ੍ਰਾਜੈਕਟ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਬਣ ਰਿਹਾ ਹੈ।

ਇਸ ਲਈ ਜ਼ਮੀਨ ਐਕੁਆਇਰ ਕੀਤੀ ਜਾ ਚੁਕੀ ਹੈ ਪਰ ਇਸ ਸਬੰਧੀ ਮੁਆਵਜ਼ੇ ਨੂੰ ਲੈ ਕੇ ਕਈ ਥਾਈਂ ਕੰਮ ਰੁਕਿਆ ਹੋਇਆ ਹੈ। ਇਸ ਸਬੰਧੀ ਅਦਾਲਤ ਵਿਚ ਕਈ ਪਟੀਸ਼ਨ ਦਾਖ਼ਲ ਕੀਤੀਆਂ ਗਈਆਂ ਹਨ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦਿੱਲੀ-ਅੰਮ੍ਰਿਤਸਰ-ਕਟੜਾ ਗ੍ਰੀਨਫ਼ੀਲਡ ਐਕਸਪ੍ਰੈਸਵੇਅ, 669 ਕਿਲੋਮੀਟਰ ਦਾ ਨਿਰਮਾਣ ਕਰ ਰਹੀ ਹੈ।

ਇਸ ਦਾ ਕੰਮ ਕਈ ਪੜਾਵਾਂ ਵਿਚ ਚੱਲ ਰਿਹਾ ਹੈ। ਹਰਿਆਣਾ ਵਿਚ ਕੇਐਮਪੀ (ਸੋਨੀਪਤ ਤੋਂ ਪਾਤੜਾਂ, ਕੈਥਲ) ਤਕ 113 ਕਿਲੋਮੀਟਰ ਦਾ ਕੰਮ ਪੂਰਾ ਹੋ ਗਿਆ ਹੈ, ਯਾਨੀ ਸੋਨੀਪਤ ਤੋਂ ਪੰਜਾਬ ਬਾਰਡਰ ਤਕ ਐਕਸਪ੍ਰੈੱਸ ਵੇਅ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਦੀ ਸਰਹੱਦ ਤਕ ਆਸਾਨੀ ਨਾਲ ਸਫ਼ਰ ਕਰਨਾ ਸੰਭਵ ਹੋ ਜਾਵੇਗਾ। ਇਹ ਹਾਈਵੇਅ ਸਭ ਤੋਂ ਵੱਧ ਪੰਜਾਬ ਵਿਚੋਂ ਲੰਘੇਗਾ, ਪਰ ਇਸ ਦਾ ਕੰਮ ਥੋੜਾ ਹੌਲੀ ਚੱਲ ਰਿਹਾ ਹੈ। ਇਹ ਹਾਈਵੇਅ ਜੰਮੂ-ਕਟੜਾ ਤੱਕ ਜਾਵੇਗਾ।

SHARE ARTICLE

ਏਜੰਸੀ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement