Haryana News: ਜਿਨਸੀ ਸ਼ੋਸ਼ਣ ਮਾਮਲੇ 'ਚ SDM ਗ੍ਰਿਫ਼ਤਾਰ, ਬੰਦੂਕ ਦੀ ਨੋਕ ’ਤੇ ਮਸਾਜ ਕਰਨ ਆਏ ਵਿਅਕਤੀ ਤੋਂ ਕਰਵਾਉਂਦਾ ਸੀ ਆਹ ਕੰਮ
Published : Nov 9, 2024, 3:02 pm IST
Updated : Nov 9, 2024, 3:02 pm IST
SHARE ARTICLE
SDM arrested in sexual harassment case, he used to get the person who came for massage at gunpoint
SDM arrested in sexual harassment case, he used to get the person who came for massage at gunpoint

Haryana News: ਉਸ ਦੇ ਖ਼ਿਲਾਫ਼ ਹਿਸਾਰ ਦੀ ਸਿਵਲ ਲਾਈਨ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ

 

Haryana News:  HCS ਅਧਿਕਾਰੀ ਕੁਲਭੂਸ਼ਣ ਬਾਂਸਲ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਕੁਲਭੂਸ਼ਣ ਬਾਂਸਲ 'ਤੇ ਦਲਿਤ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਵਿਅਕਤੀ ਨੇ ਦੋਸ਼ ਲਾਇਆ ਕਿ ਅਧਿਕਾਰੀ ਨੇ ਬੰਦੂਕ ਦੀ ਨੋਕ 'ਤੇ ਉਸ ਦੇ ਗੁਪਤ ਅੰਗਾਂ ਦੀ ਮਾਲਿਸ਼ ਕਰਵਾਈ।

ਪੀੜਤ ਨੇ ਐਸਸੀ ਕਮਿਸ਼ਨ, ਸੀਐਮ ਵਿੰਡੋ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਹਾਂਸੀ ਵਿੱਚ ਐਸਡੀਐਮ ਵਜੋਂ ਤਾਇਨਾਤ ਕੁਲਭੂਸ਼ਣ ਬਾਂਸਲ ਨੂੰ 7 ਨਵੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਉਸ ਦੇ ਖ਼ਿਲਾਫ਼ ਹਿਸਾਰ ਦੀ ਸਿਵਲ ਲਾਈਨ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੁਲਿਸ ਨੇ ਪੀੜਤ ਦੇ ਬਿਆਨ ਦਰਜ ਕੀਤੇ ਸਨ।

ਹਾਂਸੀ ਵਿੱਚ ਐਸਡੀਐਮ ਵਜੋਂ ਤਾਇਨਾਤ ਐਚਸੀਐਸ ਅਧਿਕਾਰੀ ਕੁਲਭੂਸ਼ਣ ਬਾਂਸਲ ਉੱਤੇ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਸੀ। ਪੀੜਤ ਨੇ ਦੱਸਿਆ ਕਿ ਉਹ ਮਸਾਜ ਥੈਰੇਪਿਸਟ ਦਾ ਕੰਮ ਕਰਦਾ ਹੈ। ਮਸਾਜ ਕਰਵਾਉਣ ਦੇ ਬਹਾਨੇ ਦੋਸ਼ੀ ਅਧਿਕਾਰੀ ਨੇ ਪ੍ਰਾਈਵੇਟ ਪਾਰਟ ਦੀ ਮਸਾਜ ਕਰਵਾਈ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਪਿਸਤੌਲ ਤਾਣ ਕੇ ਧਮਕੀ ਦਿੱਤੀ। ਪੀੜਤਾ ਨੇ ਉੱਚ ਅਧਿਕਾਰੀਆਂ ਨੂੰ ਇੱਕ ਵੀਡੀਓ ਵੀ ਭੇਜੀ ਹੈ, ਜਿਸ ਵਿੱਚ ਅਧਿਕਾਰੀ ਉਸ ਨਾਲ ਦੁਰਵਿਵਹਾਰ ਕਰਦਾ ਨਜ਼ਰ ਆ ਰਿਹਾ ਹੈ।

ਪੀੜਤ ਨੇ ਸ਼ਿਕਾਇਤ ਵਿੱਚ ਕਿਹਾ ਕਿ ਜੇਕਰ ਉਸ ਨੇ ਵਿਰੋਧ ਕੀਤਾ ਤਾਂ ਅਧਿਕਾਰੀ ਨੇ ਉਸ ਨੂੰ ਨੌਕਰੀ ਤੋਂ ਕੱਢ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਕਾਰਨ ਉਹ ਕਾਫੀ ਪਰੇਸ਼ਾਨ ਹੈ। ਹਰਿਆਣਾ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਰਗਰਮ ਹੋ ਗਈ ਹੈ ਅਤੇ ਖੁਫੀਆ ਵਿਭਾਗ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਤਲਬ ਕੀਤੀ ਹੈ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement