ਦਿੱਲੀ ਬਣੀ ਪ੍ਰਦੂਸ਼ਣ ਦੀ ਰਾਜਧਾਨੀ, ਏ.ਕਿਉ.ਆਈ 400 ਪਾਰ, ਰੈੱਡ ਜ਼ੋਨ ਵਿਚ ਸ਼ਾਮਲ

By : GAGANDEEP

Published : Nov 9, 2025, 6:31 am IST
Updated : Nov 9, 2025, 6:50 am IST
SHARE ARTICLE
Air pollution in Delhi News
Air pollution in Delhi News

ਮੁੱਖ ਮੰਤਰੀ ਰੇਖਾ ਗੁਪਤਾ ਨੇ ਕਾਰ ਪੂਲਿੰਗ ਤੇ ਵਰਕ ਫ਼ਰਾਮ ਹੋਮ ਦੀ ਕੀਤੀ ਅਪੀਲ

ਨਵੀਂ ਦਿੱਲੀ: ਇਨ੍ਹੀਂ ਦਿਨੀਂ ਦਿੱਲੀ ਦੀ ਆਬੋ-ਹਵਾ ਲੋਕਾਂ ਦਾ ਦਮ ਘੁਟ ਰਹੀ ਹੈ। ਮੌਜੂਦਾ ਹਾਲਾਤ ਦੇਖ ਕੇ ਇੰਜ ਲਗਦਾ ਹੈ ਕਿ ਜਿਵੇਂ ਇਹ ਪ੍ਰਦੂਸ਼ਣ ਦੀ ਰਾਜਧਾਨੀ ਬਣ ਗਈ ਹੋਵੇ। ਏ.ਕਿਉ.ਆਈ. 400 ਤੋਂ ਪਾਰ ਹੋ ਗਈ ਹੈ ਅਤੇ ਦਿੱਲੀ ਰੈੱਡ ਜ਼ੋਨ ਵਿਚ ਸ਼ਾਮਲ ਹੋ ਗਈ ਹੈ। ਦੋ ਦਿਨ ਪਹਿਲਾਂ ਸੁਪਰੀਮ ਕੋਰਟ ਵਿਚ ਵੀ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ  ਸੀ ਕਿ ਦਿੱਲੀ ਵਿਚ ਸਿਹਤ ਐਮਰਜੈਂਸੀ ਐਲਾਨੀ ਜਾਵੇ।

ਤਾਜ਼ਾ ਹਾਲਾਤ ਦੇਖਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਾਸੀਆਂ ਨੂੰ ਖ਼ਾਸ ਅਪੀਲ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦਿਆਂ ਕਾਰਪੂਲਿੰਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨਿਜੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਕਰਮਚਾਰੀਆਂ ਨੂੰ ਘਰ ਤੋਂ ਹੀ ਕੰਮ ਕਰਨ ਭਾਵ ਵਰਕ ਫਰਾਮ ਹੋਮ ਕਰਨ ਲਈ ਉਤਸ਼ਾਹਤ ਕਰਨ।

ਜ਼ਿਕਰਯੋਗ ਹੈ ਕਿ ਕੁਝ ਦਿਨ ਤੋਂ ਦਿੱਲੀ ਵਿਚ ਹਵਾ ਦੀ ਗੁਣਵੱਤਾ (ਏ.ਕਿਊ.ਆਈ.) ਖ਼ਤਰਨਾਕ ਪੱਧਰ ’ਤੇ ਪਹੁੰਚ ਚੁੱਕੀ ਹੈ। ਅਜਿਹੇ ਵਿਚ ਲੋਕਾਂ ਨੂੰ ਸਾਹ ਲੈਣ ਵਿਚ ਵੀ ਮੁਸ਼ਕਲ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰੀ ਕਰਮਚਾਰੀਆਂ ਦੇ ਦਫ਼ਤਰੀ ਸਮੇਂ ਵਿਚ ਵੀ ਬਦਲਾਅ ਕੀਤਾ ਹੈ। ਇਹ ਫ਼ੈਸਲਾ ਸੜਕ ’ਤੇ ਵਾਹਨਾਂ ਦੀ ਭੀੜ ਘਟਾਉਣ ਲਈ ਕੀਤਾ ਗਿਆ ਹੈ। ਇਹ ਨਵੀਂ ਵਿਵਸਥਾ 15 ਨਵੰਬਰ ਤੋਂ 15 ਫਰਵਰੀ 2026 ਤਕ ਲਾਗੂ ਰਹੇਗੀ।          (ਏਜੰਸੀ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement