ਰਾਮਪੁਰ NH-24 ‘ਤੇ ਕਈ ਵਾਹਨਾਂ ਦੀ ਆਪਸ ‘ਚ ਟੱਕਰ, ਕਾਰ ‘ਚ ਲੱਗੀ ਅੱਗ, 4 ਦੀ ਮੌਤ
Published : Dec 9, 2018, 1:31 pm IST
Updated : Dec 9, 2018, 1:31 pm IST
SHARE ARTICLE
Accident
Accident

ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਐਤਵਾਰ ਦੀ ਸਵੇਰੇ ਧੁੰਦ ਦੇ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ...

ਰਾਮਪੁਰ (ਭਾਸ਼ਾ) : ਉੱਤਰ ਪ੍ਰਦੇਸ਼ ਦੇ ਰਾਮਪੁਰ ਵਿਚ ਐਤਵਾਰ ਦੀ ਸਵੇਰੇ ਧੁੰਦ ਦੇ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਚਾਰ ਲੋਕ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਥੇ ਹੀ ਹਾਦਸੇ ਤੋਂ ਬਾਅਦ ਕਾਰ ਵਿਚ ਅੱਗ ਲੱਗ ਗਈ।

AccidentAccidentਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ ਉਤੇ ਕਾਬੂ ਪਾਉਂਦੇ ਹੋਏ ਰਸਤਾ ਸਾਫ਼ ਕਰਵਾਇਆ ਹੈ। ਜਾਣਕਾਰੀ ਦੇ ਮੁਤਾਬਕ, ਹਾਦਸਾ ਰਾਮਪੁਰ ਦੇ ਸ਼ਹਿਜ਼ਾਦਨਗਰ ਥਾਣਾ ਖੇਤਰ ਦੇ ਨੈਸ਼ਨਲ ਹਾਈਵੇ-24 ਉਤੇ ਹੋਇਆ ਹੈ। ਐਤਵਾਰ ਸਵੇਰੇ ਕਰੀਬ ਪੰਜ ਵਜੇ ਰਾਸ਼ਟਰੀ ਰਾਜ ਮਾਰਗ-24 ਉਤੇ ਮਿਨੀ ਟਰੱਕ, ਡੀਸੀਐਮ, ਟਰੈਕਟਰ ਅਤੇ ਕਾਰ ਆਪਸ ਵਿਚ ਟਕਰਾ ਗਏ। ਹਾਦਸੇ ਦੀ ਵਜ੍ਹਾ ਧੁੰਦ ਦੱਸੀ ਜਾ ਰਹੀ ਹੈ।

ਦੁਰਘਟਨਾ ਵਿਚ ਟਰੈਕਟਰ ਸਵਾਰ ਦੋ ਜਦੋਂ ਕਿ ਕਾਰ ਅਤੇ ਟਰੱਕ ਸਵਾਰ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਲਾਸ਼ਾਂ ਵਿਚ ਦੋ ਦੀ ਸ਼ਨਾਖਤ ਸਚਿਨ ਅਤੇ ਇਲਿਆਸ ਅਹਿਮਦ ਦੇ ਰੂਪ ਵਿਚ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉਤੇ ਪਹੁੰਚੀ ਪੁਲਿਸ ਨੇ ਸਾਰੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਉਥੇ ਹੀ, ਗੰਭੀਰ ਰੂਪ ਵਿਚ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਹਾਦਸੇ ਦੇ ਬਾਅਦ ਕਾਰ ਵਿਚ ਅੱਗ ਲੱਗ ਗਈ ਸੀ। ਸੂਚਨਾ ਉਤੇ ਪਹੁੰਚੇ ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ਉਤੇ ਕਾਬੂ ਪਾਇਆ ਹੈ ਪਰ ਕਾਰ ਸੜ ਕੇ ਸੁਆਹ ਹੋ ਗਈ ਹੈ। ਹਾਦਸੇ ਦੇ ਚਲਦੇ ਹਾਈਵੇ ਉਤੇ ਲਗਭੱਗ ਦੋ ਘੰਟੇ ਤੱਕ ਆਵਾਜਾਈ ਵਿਚ ਮੁਸ਼ਕਿਲ ਹੋਈ।ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਸੜਕ ਹਾਦਸਿਆਂ ਦੀਆਂ ਲਗਾਤਾਰ ਖ਼ਬਰਾਂ ਆ ਰਹੀਆਂ ਹਨ ਜਿਨ੍ਹਾਂ ਦਾ ਮੁੱਖ ਕਾਰਨ ਵੀ ਧੁੰਦ ਹੀ ਸੀ। ਬੀਤੇ ਦਿਨੀਂ ਪੰਜਾਬ ਧੁੰਦ ਦੇ ਕਾਰਨ ਬਹੁਤਿਆਂ ਹਾਦਸਿਆਂ ਦਾ ਸ਼ਿਕਾਰ ਰਿਹਾ ਸੀ।

Location: India, Uttar Pradesh, Rampur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement