ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਦਸਿਆ ‘ਪੁਰਾਣੀ ਮੁਹਾਰਨੀ’, ਸੰਘਰਸ਼ ਤੇਜ਼ ਕਰਨ ਦਾ ਐਲਾਨ
Published : Dec 9, 2020, 6:08 pm IST
Updated : Dec 9, 2020, 6:11 pm IST
SHARE ARTICLE
Farmers Unions
Farmers Unions

ਕਿਹਾ, ਪ੍ਰਸਤਾਵ ਵਿਚ ਪੁਰਾਣੀਆਂ ਗੱਲਾਂ ਨੂੰ ਘੁੰਮਾ-ਫਿਰਾ ਕੇ ਕੀਤਾ ਹੈ ਪੇਸ਼ 

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅਜੇ ਹੋਰ ਲੰਮੇਰਾ ਖਿੱਚਣ ਦੇ ਅਸਾਰ ਬਣ ਗਏ ਹਨ। ਲੰਮੀਆਂ ਮੀਟਿੰਗਾਂ ਤੋਂ ਬਾਅਦ ਸਰਕਾਰ ਵਲੋਂ ਕਿਸਾਨਾਂ ਵੱਲ ਭੇਜੇ ਪ੍ਰਸਤਾਵ ਨੂੰ ‘ਪੁਰਾਣੀ ਮੁਹਾਰਨੀ’ ਕਰਾਰ ਦਿੰਦਿਆਂ ਕਿਸਾਨ ਜਥੇਬੰਦੀਆਂ ਨੇ ਮੁੱਢੋਂ ਰੱਦ ਕਰਦਿਆਂ ਸੰਘਰਸ਼ ਨੂੰ ਹੋਰ ਭਖਾਣ ਦਾ ਐਲਾਨ ਕਰ ਦਿਤਾ ਹੈ। 

Farmers UnionsFarmers Unions

ਕਿਸਾਨ ਜਥੇਬੰਦੀਆਂ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਮੁਤਾਬਕ ਕਿਸਾਨ ਦਿੱਲੀ ਅੰਦਰ ਦਾਖ਼ਲ ਨਹੀਂ ਹੋਣਗੇ। ਸਰਕਾਰ ਦਾ ਪ੍ਰਸਤਾਵ ਰੱਦ ਕਰਨ ਦਾ ਰਸਮੀ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਤਿੱਖਾ ਕਰਦਿਆਂ ਦਿੱਲੀ ਨੂੰ ਚੁਫੇਰਿਉਂ ਘੇਰਨ ਦੀ ਰਣਨੀਤੀ ਤਹਿਤ ਹੁਣ ਦਿੱਲੀ-ਯੂਪੀ ਬਾਰਡਰ ਅਤੇ ਦਿੱਲੀ ਰਾਜਸਥਾਨ ਬਾਰਡਰ ਨੂੰ ਵੀ ਸੀਲ ਕੀਤਾ ਜਾਵੇਗਾ। 

Farmers Farmers

ਕਿਸਾਨ ਆਗੂਆਂ ਨੇ ਭਲਕੇ ਦੀ ਮੀਟਿੰਗ ਦਾ ਸੱਦਾ ਠੁਕਰਾਉਂਦਿਆਂ ਸਰਕਾਰ ਵਲੋਂ ਨਵਾਂ ਪ੍ਰਸਤਾਵ ਭੇਜਣ ਦੀ ਸੂਰਤ ’ਚ ਉਸ ’ਤੇ ਵਿਚਾਰ ਕਰਨ ਦੀ ਗੱਲ ਕਹੀ ਹੈ।  ਸੰਘਰਸ਼ ਨੂੰ ਤੇਜ਼ ਕਰਨ ਦੀ ਰਣਨੀਤੀ ਤਹਿਤ ਹੁਣ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਤੋਂ ਇਲਾਵਾ ਜੀਓ ਸਿੰਮ ਤੋਂ ਇਲਾਵਾ ਰਿਲਾਇੰਸ ਦੇ ਪਟਰੌਲ ਪੰਪਾਂ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਅੰਦਰ ਟੋਲ ਪਲਾਜ਼ੇ ਪਹਿਲਾਂ ਹੀ ਬੰਦ ਹਨ। ਨਵੇਂ ਫ਼ੈਸਲੇ ਮੁਤਾਬਕ 12 ਦਸੰਬਰ ਨੂੰ ਦੇਸ਼ ਭਰ ਦੇ ਟੋਲ-ਪਲਾਜ਼ਿਆਂ ਨੂੰ ਇਕ ਦਿਨ ਲਈ ਟੋਲ-ਫ਼੍ਰੀ ਕੀਤਾ ਜਾਵੇਗਾ। 

Narinder TomarNarinder Tomar

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਭੇਜੇ ਗਏ ਪ੍ਰਸਤਾਵ ਵਿਚ ਉਹੀ ਪੁਰਾਣੀਆਂ ਗੱਲਾਂ ਨੂੰ ਘੁਮਾ-ਫਿਰਾ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਗੱਲਾਂ ’ਤੇ ਮੀਟਿੰਗਾਂ ਦੌਰਾਨ ਵਿਸਥਾਰਤ ਚਰਚਾ ਹੋ ਚੁੱਕੀ ਹੈ, ਜਿਨ੍ਹਾਂ ਨੂੰ ਕਿਸਾਨ ਪਹਿਲਾਂ ਹੀ ਠੁਕਰਾ ਚੁੱਕੇ ਹਨ। ਕਿਸਾਨ ਜਥੇਬੰਦੀਆਂ ਮੁਤਾਬਕ ਸਰਕਾਰ ਅਜੇ ਵੀ ਅਪਣੇ ਬਣਾਏ ਕਾਨੂੰਨਾਂ ਨੂੰ ਸਹੀ ਸਾਬਤ ਕਰਦਿਆਂ ਇਸ ਵਿਚ ਮਾਮੂਲੀ ਸੋਧਾਂ ਕਰ ਕੇ ਬੁੱਤਾ ਸਾਰਨ ਦੇ ਮੂੜ ਵਿਚ ਹੈ ਜਦਕਿ ਇਹ ਕਾਨੂੰਨ ਗ਼ਲਤੀਆਂ ਦੀ ਭਰਮਾਰ ਕਾਰਨ ਅਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ ਜਿਨ੍ਹਾਂ ਨੂੰ ਤੁਰੰਤ ਰੱਦ ਕਰ ਦੇਣਾ ਚਾਹੀਦਾ ਹੈ।

Amit shah Amit shah

ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਸਖ਼ਤ ਤੇਵਰਾਂ ਨੂੰ ਵੇਖਦਿਆਂ ਸਰਕਾਰ ਵੀ ਹਰਕਤ ਵਿਚ ਆ ਗਈ ਹੈ। ਕਿਸਾਨਾਂ ਵਲੋਂ ਪ੍ਰਸਤਾਵ ਠੁਕਰਾਉਣ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਹਨ ਜਿੱਥੇ ਦੋਵਾਂ ਆਗੂਆਂ ਵਿਚਾਲੇ ਮੀਟਿੰਗ ਹੋ ਰਹੀ ਹੈ।    

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement