
ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਟਿਕਰੀ ਬਾਰਡਰ ‘ਤੇ ਮੀਟਿੰਗ ਕਰ ਰਹੀਆਂ ਹਨ
ਨਵੀਂ ਦਿੱਲੀ:ਕੇਂਦਰੀ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ ,ਇਸ ਮੀਟਿੰਗ ਬੈਠਕ ਚ ਕੋਰੋਨਾ ਵਾਇਰਸ ਅਤੇ ਕਿਸਾਨਾਂ ਸਮੇਤ ਕਈ ਮੁੱਦਿਆਂ ਤੇ ਚਰਚਾ ਹੋ ਸਕਦੀ ਹੈ। ਬੈਠਕ ਚ ਕਿਸਾਨਾਂ ਦਾ ਮੁੱਦਾ ਪ੍ਰਮੁੱਖ ਰੂਪ ਚ ਛਾਏ ਰਹਿਣ ਦਾ ਅਨੁਮਾਨ ਹੈ । ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਨੂੰਨਾਂ ਨੂੰ ਲੈ ਕੇ ਲਗਾਤਾਰ ਚਰਚਾਵਾਂ ਦਾ ਦੌਰ ਚੱਲ ਰਿਹਾ ਹੈ,ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਵਾਰ ਵਾਰ ਕਿਸਾਨਾਂ ਨੂੰ ਕੇਂਦਰੀ ਬਿੱਲਾਂ ਬਾਰੇ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਬਿੱਲਾਂ ਨੂੰ ਮੁੱਢੋਂ ਰੱਦ ਕਰਾਉਣ ਤੇ ਅੜੇ ਹੋਏ ਹਨ।
farmerਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ਉੱਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਦਾ ਸੰਘਰਸ਼ ਸਿਰਦਰਦੀ ਬਣਦਾ ਜਾ ਰਿਹਾ ਹੈ। ਜਿਸ ਦੇ ਹੱਲ ਲਈ ਬੀਤੇ ਕੱਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਸੀ ਪਰ ਮੀਟਿੰਗ ਬੇਸਿੱਟਾ ਰਹੀ। ਜ਼ਿਕਰਯੋਗ ਹੈ ਕਿ ਅੱਜ ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਟਿਕਰੀ ਬਾਰਡਰ ‘ਤੇ ਮੀਟਿੰਗ ਕਰ ਰਹੀਆਂ ਹਨ ਮੀਟਿੰਗ ਤੋਂ ਉਪਰੰਤ ਅਗਲੇ ਸੰਘਰਸ਼ ਦਾ ਐਲਾਨ ਕਰਨਗੀਆਂ।