
ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਦੇ ਬਿਆਨ 'ਤੇ ਕੀਤੀ ਟਿੱਪਣੀ
ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਲੋਕਤੰਤਰ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਹੈ। ਉਨ੍ਹਾਂ ਟਵਿੱਟਰ ’ਤੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ’ਚ ਸੁਧਾਰ, ਚੋਰੀ ਵਰਗੇ ਹਨ।
rahul gandhi and modi
ਗਾਂਧੀ ਨੇ ਟਵੀਟ ਕੀਤਾ ਕਿ ਸ੍ਰੀ ਮੋਦੀ ਦੇ ਕਾਰਜਕਾਲ ਵਿਚ ਸੁਧਾਰ, ਚੋਰੀ ਵਾਂਗ ਹੈ। ਇਸ ਲਈ ਉਹ ਲੋਕਤੰਤਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਮੰਗਲਵਾਰ ਨੂੰ ਇਕ ਡਿਜੀਟਲ ਪ੍ਰੋਗਰਾਮ ਵਿਚ ਇਕ ਬਿਆਨ ਦੇਣ ਤੋਂ ਬਾਅਦ ਗਾਂਧੀ ਨੇ ਟਵੀਟ ਕੀਤਾ।
Rahul Gandhi
ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਅਮਿਤਾਭ ਕਾਂਤ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਭਾਰਤ ਵਿਚ “ਬਹੁਤ ਜਮਹੂਰੀਅਤ” ਹੈ, ਜਿਸ ਕਾਰਨ ਇਥੇ ਸਖ਼ਤ ਸੁਧਾਰਾਂ ਨੂੰ ਲਾਗੂ ਕਰਨਾ ਮੁਸ਼ਕਲ ਹੈ।
Rahul Gandhi
ਉਨ੍ਹਾਂ ਜ਼ੋਰ ਦੇ ਕੇ ਕਿਹਾ ਸੀ ਕਿ ਦੇਸ਼ ਨੂੰ ਮੁਕਾਬਲੇਬਾਜ਼ ਬਣਾਉਣ ਲਈ ਵੱਡੇ ਸੁਧਾਰਾਂ ਦੀ ਲੋੜ ਹੈ। ਵੀਡੀਉ ਕਾਨਫ਼ਰੰਸ ਰਾਹੀਂ ਸਵਰਾਜ ਮੈਗਜ਼ੀਨ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਾਂਤ ਨੇ ਕਿਹਾ ਸੀ ਕਿ ਪਹਿਲੀ ਵਾਰ ਕੇਂਦਰ ਨੇ ਮਾਈਨਿੰਗ, ਕੋਲਾ, ਲੇਬਰ, ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿਚ ਸਖ਼ਤ ਸੁਧਾਰ ਕੀਤੇ ਹਨ। ਹੁਣ ਰਾਜਾਂ ਨੂੰ ਸੁਧਾਰਾਂ ਦੇ ਅਗਲੇ ਗੇੜ ਨੂੰ ਅੱਗੇ ਵਧਾਉਣਾ ਚਾਹੀਦਾ ਹੈ।