ਅਕਾਲੀ ਵਰਕਰਾਂ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਦੇ ਟਰੈਕਟਰਾਂ 'ਚ ਮੁਫ਼ਤ ਪਾਇਆ ਤੇਲ
Published : Dec 9, 2020, 11:06 am IST
Updated : Dec 9, 2020, 11:06 am IST
SHARE ARTICLE
farmer
farmer

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਿਹਾ ਹੈ

ਮਾਨਾਂਵਾਲਾ- ਹਲਕਾ ਰਾਜਾਸਾਂਸੀ ਤੋਂ ਨੌਜਵਾਨ ਅਕਾਲੀ ਵਰਕਰ ਗੁਰਸ਼ਰਨ ਸਿੰਘ ਛੀਨਾ ਨੇ ਆਪਣੇ ਸਾਥੀਆਂ ਜੋਧ ਸਿੰਘ ਸਮਰਾ,ਨਿਰਮਲ ਸਿੰਘ ਨੰਗਲੀ,ਕੁਲਵਿੰਦਰ ਸਿੰਘ ਔਲਖ ਅਤੇ ਹੋਰਨਾਂ ਨਾਲ ਮਿਲ ਕੇ ਕੇਂਦਰ ਸਰਕਾਰ ਦੇ ਖਿਲਾਫ ਚੱਲ ਰਹੇ ਘੋਲ ਵਿਚ ਹਿੱਸਾ ਲੈਣ ਜਾ ਰਹੇ ਕਿਸਾਨਾਂ ਦੇ ਟਰੈਕਟਰਾਂ 'ਚ ਮੁਫ਼ਤ ਤੇਲ ਪੁਆਉਣ ਦੀ ਸੇਵਾ ਕੀਤੀ।ਅੱਜ ਸਵੇਰੇ 6 ਵਜੇ ਤੋਂ 10 ਵਜੇ ਤੱਕ ਟਰੈਕਟਰਾਂ ਵਿਚ ਡੀਜ਼ਲ ਪੁਆਉਣ ਦੇ ਐਲਾਨੇ ਪ੍ਰੋਗਰਾਮ ਤਹਿਤ ਸਾਥੀਆਂ ਸਮੇਤ ਦੋਬੁਰਜੀ ਪੈਟਰੋਲ ਪੰਪ 'ਤੇ ਪਹੁੰਚੇ

farmerfarmerਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਚਲ ਰਹੇ ਘੋਲ ਵਿਚ ਹਰ ਪੰਜਾਬੀ ਨੂੰ ਸਹਿਯੋਗ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਅੜੀਅਲ ਵਤੀਰਾ  ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਕਰ ਰਿਹਾ ਹੈ , ਦੇਸ਼ ਦਾ ਕਿਸਾਨ ਇੱਕਜੁੱਟ ਹੋ ਚੁੱਕਾ ਹੈ। ਇਹ ਕਿਸਾਨੀ ਸੰਘਰਸ਼ ਦੁਨਿਆ ਵਿਚ ਸ਼ਾਝੀਵਾਲਤਾ ਦੀ ਮਿਸਾਨ ਪੈਦਾ ਕਰ ਰਿਹਾ ਹੈ।

farmerfarmerਉਨ੍ਹਾਂ ਕਿਹਾ ਕਿ ਇਹ ਸੰਘਰਸ਼ ਦੇਸ਼ ਦੀ ਕਿਸਾਨਾਂ ਦਾ ਹੈ , ਇਹ ਕਿਸਾਨੀ ਸੰਘਰਸ਼ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਉੱਪਰ ਉੱਠ ਕੇ ਸਮੁੱਚੇ ਦੇਸ਼ ਦੇ ਕਿਸਾਨਾਂ ਦਾ  ਬਣ ਗਿਆ ਹੈ। ਇਸ ਸੰਘਰਸ਼ ਦੀ ਮੱਦਦ ਕਰਨਾ ਹਰ ਪੰਜਾਬੀ ਦਾ ਫ਼ਰਜ਼ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement