
32 ਕਿਸਾਨ ਜਥੇਬੰਦੀਆਂ ਦੇ ਵੀ ਲਏ ਅਹਿਮ ਫ਼ੈਸਲੇ
ਨਵੀਂ ਦਿੱਲੀ : ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਅੱਜ ਘਰ ਵਾਪਸੀ ਦਾ ਐਲਾਨ ਹੋ ਗਿਆ ਹੈ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (SKM) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ 'ਤੇ ਸਹਿਮਤੀ ਬਣ ਗਈ ਹੈ।
Farmers Protest
ਪ੍ਰਧਾਨ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਪੰਜ ਮੁੱਖ ਮੰਗਾਂ ਨੂੰ ਲੈ ਕੇ ਸਰਕਾਰੀ ਚਿੱਠੀ ਸੰਯੁਕਤ ਕਿਸਾਨ ਮੋਰਚਾ ਨੂੰ ਭੇਜੀ ਹੈ, ਜਿਸ ਮਗਰੋਂ ਅੰਦੋਲਨ ਵਾਪਸੀ ‘ਤੇ ਸਹਿਮਤੀ ਬਣ ਗਈ। ਪਹਿਲੀ ਮੰਗ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਸਰਕਾਰ ਕਮੇਟੀ ਬਣਾਏਗੀ। ਦੂਜਾ, ਕਮੇਟੀ ਵਿੱਚ ਐੱਸਕੇਐੱਮ ਦੇ ਕਿਸਾਨ ਆਗੂ ਹੀ ਸ਼ਾਮਲ ਹੋਣਗੇ।
PHOTO
ਤੀਜਾ, ਦੇਸ਼ ਭਰ ਵਿੱਚ ਕਿਸਾਨਾਂ ਵਿਰੁੱਧ ਦਰਜ ਹੋਏ ਪਰਚੇ ਵਾਪਸ ਲਏ ਜਾਣਗੇ। ਚੌਥਾ, ਮ੍ਰਿਤਕ ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇਗੀ ਅਤੇ ਪੰਜਵਾਂ, ਪਰਾਲੀ ਸਾੜਨ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਹ ਵੀ ਕਿਹਾ ਹੈ ਕਿ ਜੇਕਰ 15 ਜਨਵਰੀ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਧਰਨਾ ਸ਼ੁਰੂ ਕਰ ਸਕਦੇ ਹਾਂ। ਖੇਤੀ ਕਾਨੂੰਨ ਸਰਕਾਰ ਪਹਿਲਾਂ ਹੀ ਰੱਦ ਕਰ ਚੁੱਕੀ ਹੈ ਅਤੇ ਬਾਕੀ ਮੁੱਦਿਆਂ ਮੁਤਾਬਕ ਕੇਂਦਰ ਦੇ ਖੇਤੀ ਸਕੱਤਰ ਸੰਜੇ ਅਗਰਵਾਲ ਦੇ ਦਸਤਖ਼ਤਾਂ ਹੇਠ ਜਾਰੀ ਸਰਾਕਰੀ ਚਿੱਠੀ ਵਿਚ ਕੇਂਦਰ ਸਰਕਾਰ ਨੇ ਮੰਗਾਂ ਮੰਨਣ ਦੀ ਜਾਣਕਾਰੀ ਦਿੱਤੀ ਹੈ।
PHOTO
ਮੰਗਾਂ ਮੰਨਣ ਤੋਂ ਬਾਅਦ ਕਿਸਾਨਾਂ ਵਲੋਂ ਅੰਦੋਲਨ ਖਤਮ ਕਰਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਜੱਥੇਬੰਦੀਆਂ ਨੇ ਕਿਹਾ ਕਿ 9 ਦਸੰਬਰ ਨੂੰ ਸਿੰਘੂ ਬਾਰਡਰ 'ਤੇ 5:30 ਵਜੇ ਫਤਿਹ ਦੀ ਅਰਦਾਸ ਹੋਵੇਗੀ,11 ਦਸੰਬਰ ਨੂੰ ਸਿੰਘੂ ਬਾਰਡਰ ਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਵਾਪਸੀ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 13 ਦਸੰਬਰ ਨੂੰ ਕਿਸਾਨ ਜਾਥੇਬੰਦੀਆਂ ਦਰਬਾਰ ਸਾਹਿਬ ਨਤਮਸਤਕ ਹੋਣਗੀਆਂ ਅਤੇ 15 ਦਸੰਬਰ ਨੂੰ ਪੰਜਾਬ 'ਚ ਚਲਦੇ ਸਾਰੇ ਮੋਰਚੇ ਸਮਾਪਤ ਕੀਤੇ ਜਾਣਗੇ।
PHOTO