
ਇਸ ਸੰਬੰਧੀ ਦੂਤਾਵਾਸ 'ਚ ਆਯੋਜਿਤ ਕੀਤਾ ਗਿਆ ਇੱਕ ਸਮਾਗਮ
ਨਵੀਂ ਦਿੱਲੀ - ਜਾਪਾਨ ਦੂਤਾਵਾਸ ਨੇ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੂੰ ਜਾਪਾਨ ਅਤੇ ਭਾਰਤ ਵਿਚਕਾਰ ਆਪਸੀ ਸਮਝ ਅਤੇ ਦੋਸਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਲਈ ਪਾਉਣ ਬਦਲੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਹੈ।
ਦਿੱਲੀ ਮੈਟਰੋ ਦੇ ਮੈਨੇਜਿੰਗ ਡਾਇਰੈਕਟਰ ਵਿਕਾਸ ਕੁਮਾਰ ਨੇ ਜਾਪਾਨ ਅੰਬੈਸੀ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸੁਜ਼ੂਕੀ ਹਿਰੋਸ਼ੀ ਤੋਂ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤਾ।
ਇਹ ਸਨਮਾਨ ਇਸ ਲਈ ਵੀ ਮਹੱਤਵਪੂਰਨ ਬਣ ਗਿਆ ਹੈ, ਕਿਉਂਕਿ 2022 ਵਿੱਚ ਜਾਪਾਨ ਅਤੇ ਭਾਰਤ ਦਰਮਿਆਨ ਕੂਟਨੀਤਕ ਸੰਬੰਧਾਂ ਦੀ ਸਥਾਪਨਾ ਦੀ 70ਵੀਂ ਵਰ੍ਹੇਗੰਢ ਹੈ।
ਜ਼ਿਕਰਯੋਗ ਹੈ ਕਿ ਜਾਪਾਨ ਆਪਣੀ ਸ਼ੁਰੂਆਤ ਤੋਂ ਹੀ ਡੀ.ਐੱਮ.ਆਰ.ਸੀ. ਨਾਲ ਜੁੜਿਆ ਹੋਇਆ ਹੈ, ਅਤੇ ਦਿੱਲੀ ਮੈਟਰੋ ਪ੍ਰੋਜੈਕਟਾਂ ਦੇ ਸਾਰੇ ਪੜਾਵਾਂ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।