
26 ਦਿਨਾਂ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ
ਮਥੁਰਾ : ਮਥੁਰਾ 'ਚ ਬਲਾਤਕਾਰ ਤੋਂ ਬਾਅਦ ਨਾਬਾਲਿਗ ਦੀ ਹੱਤਿਆ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰਜਸ਼ੀਟ ਦਾਇਰ ਕਰਨ ਦੇ 26 ਦਿਨਾਂ ਦੇ ਅੰਦਰ ਵਧੀਕ ਸੈਸ਼ਨ ਜੱਜ ਵਿਪਨ ਕੁਮਾਰ ਦੀ ਅਦਾਲਤ ਨੇ ਦੋਸ਼ੀ ਨੌਜਵਾਨ ਨੂੰ ਦੋਸ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 45 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਅਦਾਲਤ ਦੇ ਇਸ ਫੈਸਲੇ 'ਤੇ ਪੀੜਤਾ ਦੇ ਮਾਪਿਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੰਨੀ ਜਲਦੀ ਨਿਆਂ ਮਿਲਣ ਲਈ ਅਸੀਂ ਸਾਰਿਆਂ ਦਾ ਧੰਨਵਾਦ ਕਰਦੇ ਹਾਂ। ਸਾਨੂੰ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ।" 13 ਅਕਤੂਬਰ 2022 ਨੂੰ ਦੋਸ਼ੀ ਨਾਬਾਲਗ ਨੂੰ ਘਰ ਦੇ ਬਾਹਰ ਖੇਡਦੇ ਹੋਏ ਆਪਣੇ ਨਾਲ ਜੰਗਲ ਵਿਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਫਿਰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਜੰਗਲ ਵਿਚ ਸੁੱਟ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮੁਲਜ਼ਮ ਸਤੀਸ਼ ਨੂੰ ਘਟਨਾ ਦੇ ਅਗਲੇ ਦਿਨ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਇਸ ਵਾਰਦਾਤ ਨੂੰ ਅੰਜਾਮ ਦੇਣ 'ਚ ਪੀੜਤਾ ਦੇ ਗੁਆਂਢੀ 30 ਸਾਲਾ ਸਤੀਸ਼ ਦਾ ਨਾਂ ਸਾਹਮਣੇ ਆਇਆ। ਸਤੀਸ਼, ਜੋ ਕਿ ਦਰਜ਼ੀ ਦਾ ਕੰਮ ਕਰਦਾ ਸੀ, ਪੀੜਤਾ ਨੂੰ ਜੰਗਲ ਵਿਚ ਲੈ ਗਿਆ ਜਿੱਥੇ ਉਸ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਸਤੀਸ਼ ਨੂੰ ਘਟਨਾ ਦੇ ਅਗਲੇ ਦਿਨ 14 ਅਕਤੂਬਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।