
ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਪੋਸਟਮਾਰਟਮ ਦੀ ਉਡੀਕ
ਨਵੀਂ ਦਿੱਲੀ - ਪੁਲਿਸ ਨੇ ਦੱਸਿਆ ਕਿ ਵੀਰਵਾਰ ਨੂੰ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਨੇੜਲੇ ਝਿਲਮਿਲ ਇੰਡਸਟਰੀਅਲ ਏਰੀਆ ਵਿੱਚ ਇੱਕ ਜਨਤਕ ਪਖਾਨੇ ਅੰਦਰ ਇੱਕ ਤਿੰਨ ਸਾਲ ਦੇ ਬੱਚੇ ਦੀ ਲਾਸ਼ ਬਰਾਮਦ ਹੋਈ।
ਪੁਲਿਸ ਨੇ ਦੱਸਿਆ ਕਿ ਸਰੀਰ 'ਤੇ ਸੱਟ ਦੇ ਕੋਈ ਨਿਸ਼ਾਨ ਨਹੀਂ ਮਿਲੇ।
ਮੌਤ ਦੇ ਅਸਲ ਕਾਰਨਾਂ ਦਾ ਹਾਲੇ ਕੋਈ ਜਾਣਕਾਰੀ ਨਹੀਂ ਮਿਲੀ, ਕਿਉਂਕਿ ਪੁਲਿਸ ਬੱਚੇ ਦੀ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਜਿਨਸੀ ਸ਼ੋਸ਼ਣ ਦੀ ਸੰਭਾਵਨਾ ਨੂੰ ਵੀ ਵਿਚਾਰ ਰਹੇ ਹਨ।
ਸ਼ੁੱਕਰਵਾਰ ਦੁਪਹਿਰ ਤੱਕ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ ਸੀ।
ਡੀ.ਸੀ.ਪੀ. ਸੱਤਿਆਸੁੰਦਰਮ ਨੇ ਦੱਸਿਆ ਕਿ ਲੜਕੇ ਦੀ ਲਾਸ਼ ਸ਼ਾਮ 4 ਵਜੇ ਦੇ ਕਰੀਬ ਕੁਝ ਸਥਾਨਕ ਲੜਕਿਆਂ ਨੇ ਦੇਖੀ, ਜਦੋਂ ਉਹ ਪਖਾਨੇ ਦੀ ਵਰਤੋਂ ਕਰਨ ਗਏ ਸਨ।
ਉਨ੍ਹਾਂ ਵਿੱਚੋਂ ਇੱਕ ਨੇ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ।
ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਬੱਚੇ ਦੀ ਲਾਸ਼ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਦੇ ਮੁਰਦਾਘਰ 'ਚ ਭੇਜ ਦਿੱਤਾ।