ਦਿੱਲੀ ਵਿਧਾਨ ਸਭਾ ਚੋਣਾਂ ਨਾਲ ਜੁੜੀ ਵੱਡੀ ਖ਼ਬਰ, 'ਆਪ' ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
Published : Dec 9, 2024, 12:56 pm IST
Updated : Dec 9, 2024, 1:25 pm IST
SHARE ARTICLE
AAP has released the second list of candidates for the Delhi Assembly elections
AAP has released the second list of candidates for the Delhi Assembly elections

ਜੰਗਪੁਰਾ ਤੋਂ ਚੋਣ ਲੜਨਗੇ ਮਨੀਸ਼ ਸਿਸੋਦੀਆ

ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਅੱਜ ਦੂਜੀ ਸੂਚੀ ਜਾਰੀ ਕੀਤੀ। ਇਸ ਵਿੱਚ 20 ਉਮੀਦਵਾਰਾਂ ਦੇ ਨਾਂ ਹਨ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੰਗਪੁਰਾ ਤੋਂ ਚੋਣ ਲੜਨਗੇ। ਪਹਿਲਾਂ ਉਹ ਪਟਪੜਗੰਜ ਤੋਂ ਚੋਣ ਲੜਦੇ ਸਨ।

'ਆਪ' ਨੇ ਯੂਪੀਐਸਸੀ ਅਧਿਆਪਕ ਅਵਧ ਓਝਾ ਨੂੰ ਪਟਪੜਗੰਜ ਤੋਂ ਉਮੀਦਵਾਰ ਬਣਾਇਆ ਹੈ। ਓਝਾ 2 ਦਸੰਬਰ ਨੂੰ ਹੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ‘ਆਪ’ ਦੀ ਪਹਿਲੀ ਸੂਚੀ 21 ਨਵੰਬਰ ਨੂੰ ਆਈ ਸੀ, ਜਿਸ ਵਿੱਚ 11 ਉਮੀਦਵਾਰਾਂ ਦੇ ਨਾਂ ਸਨ। ਇਸ ਵਿੱਚ ਭਾਜਪਾ ਅਤੇ ਕਾਂਗਰਸ ਤੋਂ ਆਏ 6 ਲੋਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ‘ਆਪ’ ਨੇ ਤਿਮਾਰਪੁਰ ਤੋਂ ਮੌਜੂਦਾ ਵਿਧਾਇਕ ਦਲੀਪ ਪਾਂਡੇ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ 'ਤੇ ਦੋ ਦਿਨ ਪਹਿਲਾਂ ਭਾਜਪਾ ਤੋਂ 'ਆਪ' 'ਚ ਸ਼ਾਮਲ ਹੋਏ ਸੁਰਿੰਦਰਪਾਲ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫ਼ਰਵਰੀ 2025 ਨੂੰ ਖ਼ਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ਵਿੱਚ ਹੋਈਆਂ ਸਨ, ਜਿਸ ਵਿੱਚ 'ਆਪ' ਨੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ। ਭਾਜਪਾ ਸਿਰਫ਼ 8 ਸੀਟਾਂ ਜਿੱਤਣ 'ਚ ਕਾਮਯਾਬ ਰਹੀ ਜਦਕਿ ਕਾਂਗਰਸ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement