Delhi School Bomb Threat: ਮੌਕੇ 'ਤੇ ਪਹੁੰਚੀ ਪੁਲਿਸ
ਨਵੀਂ ਦਿੱਲੀ: ਅੱਜ ਸਵੇਰੇ ਦਿੱਲੀ ਦੇ ਦੋ ਸਕੂਲਾਂ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਇਸ ਘਟਨਾ ਦੀ ਜਾਣਕਾਰੀ ਦਿੱਲੀ ਫਾਇਰ ਵਿਭਾਗ ਨੂੰ ਸਵੇਰੇ 7 ਵਜੇ ਦੇ ਕਰੀਬ ਦਿੱਤੀ ਗਈ। ਧਮਕੀ ਭਰੀ ਈ-ਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਹੈ ਅਤੇ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਅਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਨੂੰ ਵੀ ਚੌਕਸ ਕਰ ਦਿੱਤਾ ਗਿਆ ਹੈ। ਪੁਲਿਸ ਦੀ ਇੱਕ ਟੀਮ ਦਿੱਲੀ ਪਬਲਿਕ ਸਕੂਲ ਪਹੁੰਚ ਗਈ ਹੈ। ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਵਾਰ ਧਮਕੀ ਭੇਜਣ ਵਾਲਾ ਕੌਣ ਹੈ।