LIC Bima Sakhi Yojana Launching Panipat News : ਪ੍ਰਧਾਨ ਮੰਤਰੀ ਮੋਦੀ ਨੇ ਪਾਨੀਪਤ 'ਚ  LIC ਦੀ 'ਬੀਮਾ ਸਖੀ ਯੋਜਨਾ' ਦੀ ਕੀਤੀ ਸ਼ੁਰੂਆਤ

By : BALJINDERK

Published : Dec 9, 2024, 7:43 pm IST
Updated : Dec 9, 2024, 7:43 pm IST
SHARE ARTICLE
 ਪ੍ਰਧਾਨ ਮੰਤਰੀ ਮੋਦੀ ਨੇ ਪਾਨੀਪਤ 'ਚ  LIC ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕਰਦੇ ਹੋਏ
ਪ੍ਰਧਾਨ ਮੰਤਰੀ ਮੋਦੀ ਨੇ ਪਾਨੀਪਤ 'ਚ  LIC ਦੀ 'ਬੀਮਾ ਸਖੀ ਯੋਜਨਾ' ਦੀ ਸ਼ੁਰੂਆਤ ਕਰਦੇ ਹੋਏ

LIC Bima Sakhi Yojana Launching Panipat News : ਹਰਿਆਣਾ ਦੀ ਭਾਜਪਾ ਸਰਕਾਰ ਆਪਣੇ ਤੀਜੇ ਕਾਰਜਕਾਲ ਵਿੱਚ ਤਿੰਨ ਗੁਣਾ ਗਤੀ ਨਾਲ ਕੰਮ ਕਰੇਗੀ: ਮੋਦੀ

LIC Bima Sakhi Yojana Launching Panipat News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਅਪਣੇ ਤੀਜੇ ਕਾਰਜਕਾਲ ’ਚ ਸੂਬੇ ਦੇ ਵਿਕਾਸ ਲਈ ਤਿੰਨ ਗੁਣਾ ਤੇਜ਼ੀ ਨਾਲ ਕੰਮ ਕਰੇਗੀ। ਜਨਤਕ ਖੇਤਰ ਦੀ ਬੀਮਾ ਕੰਪਨੀ ਐਲ.ਆਈ.ਸੀ. ਦੀ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕਰਨ ਤੋਂ ਬਾਅਦ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ’ਚ ਰੱਖਿਆ, ਬੈਂਕਿੰਗ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ’ਚ ਔਰਤਾਂ ਦੇ ਮਜ਼ਬੂਤੀਕਰਨ ਲਈ ਕਈ ਉਪਾਅ ਕੀਤੇ ਹਨ। 

ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਜੀਵਨ ਬੀਮਾ ਨਿਗਮ (ਐਲ.ਆਈ.ਸੀ.) ਦੀ ਪਹਿਲ ਬੀਮਾ ਸਖੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਤਿੰਨ ਸਾਲਾਂ ’ਚ ਦੋ ਲੱਖ ਔਰਤਾਂ ਨੂੰ ਨਿਯੁਕਤ ਕੀਤਾ ਜਾਵੇਗਾ। ਇਹ ਯੋਜਨਾ 18-70 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਲਿਆਂਦੀ ਗਈ ਹੈ ਜਿਨ੍ਹਾਂ ਨੇ ਦਸਵੀਂ ਜਮਾਤ ਪਾਸ ਕੀਤੀ ਹੈ। ਇਨ੍ਹਾਂ ਔਰਤਾਂ ਨੂੰ ਵਿੱਤੀ ਸਾਖਰਤਾ ਅਤੇ ਬੀਮਾ ਜਾਗਰੂਕਤਾ ਨੂੰ ਉਤਸ਼ਾਹਤ ਕਰਨ ਲਈ ਪਹਿਲੇ ਤਿੰਨ ਸਾਲਾਂ ਲਈ ਵਿਸ਼ੇਸ਼ ਸਿਖਲਾਈ ਅਤੇ ਮਾਣ ਭੱਤਾ ਦਿਤਾ ਜਾਵੇਗਾ। 

ਬੀਮਾ ਸਖੀ ਸਕੀਮ ਤਹਿਤ ਮਹਿਲਾ ਏਜੰਟ ਨੂੰ ਪਹਿਲੇ ਸਾਲ 7,000 ਰੁਪਏ ਪ੍ਰਤੀ ਮਹੀਨਾ, ਦੂਜੇ ਸਾਲ 6,000 ਰੁਪਏ ਪ੍ਰਤੀ ਮਹੀਨਾ ਅਤੇ ਤੀਜੇ ਸਾਲ 5,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲੇਗਾ। ਇਸ ਤੋਂ ਇਲਾਵਾ ਬੀਮਾ ਸਾਖੀਆਂ ਨੂੰ ਵੀ ਕਮਿਸ਼ਨ ਮਿਲੇਗਾ। ਟ੍ਰੇਨਿੰਗ ਲੈਣ ਤੋਂ ਬਾਅਦ ਇਹ ਔਰਤਾਂ ਐਲ.ਆਈ.ਸੀ. ਏਜੰਟ ਵਜੋਂ ਕੰਮ ਕਰ ਸਕਣਗੀਆਂ। ਇਸ ਦੇ ਨਾਲ ਹੀ ਗ੍ਰੈਜੂਏਟ ਬੀਮਾ ਸਾਖੀਆਂ ਨੂੰ ਐਲ.ਆਈ.ਸੀ. ’ਚ ਵਿਕਾਸ ਅਧਿਕਾਰੀ ਦੀ ਭੂਮਿਕਾ ਲਈ ਯੋਗਤਾ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। 

ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਨਾਂ ਲਏ ਬਿਨਾਂ ਪੀਐੱਮ ਨੇ ਕਿਹਾ ਕਿ ਅਸੀਂ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਖਰੀਦ ਰਹੇ ਹਾਂ। ਇਕੱਲੇ ਹਰਿਆਣਾ ’ਚ ਹੀ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਵਜੋਂ 1 ਲੱਖ ਕਰੋੜ ਰੁਪਏ ਦਿੱਤੇ ਗਏ ਹਨ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ, ਕਰਨਾਲ ਦੇ ਮੁੱਖ ਕੈਂਪਸ ਦਾ ਨੀਂਹ ਪੱਥਰ ਵੀ ਰੱਖਿਆ। ਮੁੱਖ ਕੈਂਪਸ ਅਤੇ ਛੇ ਖੇਤਰੀ ਖੋਜ ਸਟੇਸ਼ਨ 495 ਏਕੜ ’ਚ ਫੈਲੇ ਹੋਏ ਹਨ ਜੋ 700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸਥਾਪਤ ਕੀਤੇ ਜਾਣਗੇ। ਯੂਨੀਵਰਸਿਟੀ ’ਚ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪੜ੍ਹਾਈ ਲਈ ਬਾਗਬਾਨੀ ਦਾ ਇਕ ਕਾਲਜ ਹੋਵੇਗਾ ਅਤੇ 10 ਬਾਗਬਾਨੀ ਵਿਸ਼ਿਆਂ ’ਤੇ ਕੇਂਦ੍ਰਤ ਪੰਜ ਸਕੂਲ ਹੋਣਗੇ। ਇਹ ਬਾਗਬਾਨੀ ਤਕਨਾਲੋਜੀਆਂ ਦੇ ਵਿਕਾਸ ਲਈ ਫਸਲੀ ਵੰਨ-ਸੁਵੰਨਤਾ ਅਤੇ ਵਿਸ਼ਵ ਪੱਧਰੀ ਖੋਜ ਦੀ ਦਿਸ਼ਾ ’ਚ ਕੰਮ ਕਰੇਗਾ। 

ਉਨ੍ਹਾਂ ਕਿਹਾ ਕਿ ਹਰਿਆਣਾ ’ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਅਪਣੇ ਤੀਜੇ ਕਾਰਜਕਾਲ ’ਚ ਸੂਬੇ ਦੇ ਵਿਕਾਸ ਲਈ ਤਿੰਨ ਗੁਣਾ ਤੇਜ਼ੀ ਨਾਲ ਕੰਮ ਕਰੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਔਰਤਾਂ ਨੂੰ ਮਜ਼ਬੂਤੀਕਰਨ ਲਈ ਉਚਿਤ ਮੌਕੇ ਦੇਣਾ ਬਹੁਤ ਮਹੱਤਵਪੂਰਨ ਹੈ ਅਤੇ ਔਰਤਾਂ ਦੇ ਸਾਹਮਣੇ ਤੋਂ ਹਰ ਰੁਕਾਵਟ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਜਦੋਂ ਔਰਤਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਦਾ ਹੈ ਤਾਂ ਉਹ ਦੇਸ਼ ਲਈ ਸੰਭਾਵਨਾਵਾਂ ਦੇ ਨਵੇਂ ਦਰਵਾਜ਼ੇ ਖੋਲ੍ਹਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਦੇਸ਼ ’ਚ ਬਹੁਤ ਸਾਰੀਆਂ ਨੌਕਰੀਆਂ ਸਨ ਜੋ ਔਰਤਾਂ ਲਈ ਵਰਜਿਤ ਸਨ, ਪਰ ਭਾਜਪਾ ਸਰਕਾਰ ਨੇ ਉਨ੍ਹਾਂ ਦੇ ਰਾਹ ’ਚ ਆਉਣ ਵਾਲੀ ਹਰ ਰੁਕਾਵਟ ਨੂੰ ਦੂਰ ਕਰਨ ਦਾ ਸੰਕਲਪ ਲਿਆ ਹੈ। (ਪੀਟੀਆਈ)

(For more news apart from Prime Minister Modi launched 'Bima Sakhi Yojana' of LIC in Panipat News in Punjabi, stay tuned to Rozana Spokesman)

Location: India, Haryana, Panipat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement