ਜਨਤਾ ਦੀ ਅਦਾਲਤ ਤੋਂ ਭੱਜ ਗਿਆ 56 ਇੰਚ ਦੀ ਛਾਤੀ ਵਾਲਾ ਚੌਕੀਦਾਰ : ਰਾਹੁਲ
Published : Jan 10, 2019, 1:08 pm IST
Updated : Jan 10, 2019, 1:08 pm IST
SHARE ARTICLE
56-inch chest watchman escaped from the public court: Rahul
56-inch chest watchman escaped from the public court: Rahul

ਰਾਫ਼ੇਲ ਜਹਾਜ਼ ਸੌਦੇ 'ਤੇ ਲੋਕ ਸਭਾ ਵਿਚ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗ਼ੈਰ-ਹਾਜ਼ਰੀ 'ਤੇ ਵਾਰ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ......

ਜੈਪੁਰ : ਰਾਫ਼ੇਲ ਜਹਾਜ਼ ਸੌਦੇ 'ਤੇ ਲੋਕ ਸਭਾ ਵਿਚ ਚਰਚਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗ਼ੈਰ-ਹਾਜ਼ਰੀ 'ਤੇ ਵਾਰ ਕਰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ 36 ਇੰਚ ਦੀ ਛਾਤੀ ਵਾਲੇ ਪ੍ਰਧਾਨ ਮੰਤਰੀ ਲੋਕ ਸਭਾ ਵਿਚ ਕਦਮ ਨਹੀਂ ਰੱਖ ਸਕੇ। ਉਨ੍ਹਾਂ ਕਿਹਾ ਕਿ ਜਦ ਜਨਤਾ ਦੀ ਅਦਾਲਤ, ਲੋਕ ਸਭਾ ਵਿਚ ਰਾਫ਼ੇਲ ਮਾਮਲੇ 'ਚ ਚਰਚਾ ਹੋ ਰਹੀ ਸੀ ਤਾਂ ਪ੍ਰਧਾਨ ਮੰਤਰੀ ਪੰਜਾਬ ਦੀ ਯੂਨੀਵਰਸਿਟੀ ਵਿਚ ਭਾਸ਼ਨ ਦੇ ਰਹੇ ਸਨ। ਰਾਹੁਲ ਨੇ ਕਿਹਾ, 'ਚੌਕੀਦਾਰ ਨੇ ਚੋਰੀ ਕੀਤੀ ਹੈ ਅਤੇ ਚੌਕੀਦਾਰ ਡਰ ਕੇ ਭੱਜ ਗਿਆ। 36 ਇੰਚ ਦੀ ਛਾਤੀ ਵਾਲਾ ਚੌਕੀਦਾਰ ਜਨਤਾ ਦੀ ਅਦਾਲਤ ਵਿਚੋਂ ਭੱਜ ਗਿਆ।'

ਰਾਹੁਲ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮਾਫ਼ੀ ਸਮੱਸਿਆ ਦਾ ਪੱਕਾ ਹੱਲ ਨਹੀਂ ਹੈ ਅਤੇ ਇਸ ਦੇ ਨਾਲ ਹੀ ਪੱਕੇ ਬਦਲਾਂ 'ਤੇ ਵਿਚਾਰ ਕਰਨਾ ਪਵੇਗਾ। ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿਚ ਕਾਂਗਰਸ ਦੀ ਸਰਕਾਰ ਆਉਣ 'ਤੇ ਵੋਟਰਾਂ ਦਾ ਧਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਾ ਹੀ ਮਾਲਕ ਹੈ ਅਤੇ ਅਸੀਂ ਇਥੇ ਸੇਵਾ ਕਰਨ ਆਏ ਹਾਂ। ਰਾਫ਼ੇਲ ਸੌਦੇ ਵਿਚ ਹੇਰਾਫੇਰੀ ਦਾ ਜ਼ਿਕਰ ਕਰਦਿਆਂ ਰਾਹੁਲ ਨੇ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਸਾਂਝੀ ਸੰਸਦੀ ਕਮੇਟੀ ਬਣਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਫ਼ੇਲ ਸੌਦੇ ਬਾਰੇ ਜਨਤਾ ਦੀ ਅਦਾਲਤ ਵਿਚ ਸਵਾਲ ਉਠਾਏ। (ਏਜੰਸੀ)

Location: India, Rajasthan, Jaipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement