
ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਖਿਲਾਫ FIR ਦਰਜ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ...
ਨਵੀਂ ਦਿੱਲੀ : ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਖਿਲਾਫ FIR ਦਰਜ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ 'ਤੇ fir ਦਿੱਲੀ ਨਾਰਥ ਐਵੀਨਿਊ ਪੁਲਿਸ ਸਟੇਸ਼ਨ 'ਚ ਹੋਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਦਿੱਲੀ ਦੀ ਪਟਿਆਲਾ ਕੋਰਟ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਮਨਜੀਤ ਸਿੰਘ ਜੀਕੇ ਦੀ ਐਫ.ਆਈ.ਆਰ. ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਮਨਜੀਤ ਸਿੰਘ ਜੀਕੇ
ਜਿਸ ਤੋਂ ਬਾਅਦ ਭ੍ਰਿਸਟਾਚਾਰੀ ਦੇ ਮਾਮਲੇ ਦੇ ਚਲਦਿਆਂ ਮਨਜੀਤ ਸਿੰਘ ਜੀਕੇ ਖਿਲਾਫ fir ਦਰਜ ਹੋ ਗਈ ਹੈ। ਜ਼ਿਕਰਯੋਗ ਹੈ ਕਿ ਮਨਜੀਤ ਜੀਕੇ 'ਤੇ ਭ੍ਰਿਸ਼ਟਾਚਾਰੀ ਦੇ ਦੋਸ਼ ਲੱਗੇ ਹਨ ਅਤੇ ਇਨ੍ਹਾਂ ਦੋਸ਼ਾਂ ਦੇ ਚਲਦੇ ਬੀਤੀ 7 ਜਨਵਰੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਕੇਸ ਦੀ ਸੁਣਵਾਈ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਬਾਅਦ ਵਿਚ ਅਦਾਲਤ ਦਾ ਫੈਸਲਾ ਸਾਹਮਣੇ ਆਉਣ 'ਤੇ ਮਨਜੀਤ ਸਿੰਘ ਜੀ ਕੇ ਖਿਲਾਫ fir ਦਰਜ ਕੀਤੀ ਗਈ ਹੈ।