ਰਾਹੁਲ ਗਾਂਧੀ ਅਤੇ ਕਮਲਨਾਥ ਦੀ ਅਸ਼ਲੀਲ ਤਸਵੀਰ ਸ਼ੇਅਰ ਕਰਨ ਵਾਲੇ ਨੂੰ ਲੱਭ ਰਹੀ ਹੈ MP ਪੁਲਿਸ
Published : Jan 10, 2019, 12:08 pm IST
Updated : Jan 10, 2019, 12:08 pm IST
SHARE ARTICLE
Rahul Gandhi
Rahul Gandhi

ਮੱਧ ਪ੍ਰਦੇਸ਼ ਪੁਲਿਸ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬੇ ਦੇ ਮੁੱਖ ਮੰਤਰੀ ਕਮਲਨਾਥ ਦੀ ਅਸ਼ਲੀਲ ਤਸਵੀਰ.....

ਸਤਨਾ : ਮੱਧ ਪ੍ਰਦੇਸ਼ ਪੁਲਿਸ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬੇ ਦੇ ਮੁੱਖ ਮੰਤਰੀ ਕਮਲਨਾਥ ਦੀ ਅਸ਼ਲੀਲ ਤਸਵੀਰ ਸੋਸ਼ਲ ਮੀਡੀਆ ਉਤੇ ਸ਼ੇਅਰ ਕਰਨ ਵਾਲੇ ਇਕ ਅਣਜਾਣ ਵਿਅਕਤੀ ਦੇ ਵਿਰੁਧ ਕੇਸ ਦਰਜ਼ ਕੀਤਾ ਹੈ। ਹੁਣ ਪੁਲਿਸ ਸਾਇਬਰ ਸੈਲ ਦੀ ਮਦਦ ਨਾਲ ਮੁਲਜ਼ਮ ਦੀ ਤਲਾਸ਼ ਵਿਚ ਜੁੱਟ ਗਈ ਹੈ। ਸਤਨਾ ਜਿਲ੍ਹੇ ਵਿਚ ਮੇਹਰ ਤਹਿਸੀਲ ਦੇ ਅਧਿਕਾਰੀ ਪੁਲਿਸ (SDOP) ਹੇਮੰਤ ਸ਼ਰਮਾ ਨੇ ਬੁੱਧਵਾਰ ਨੂੰ ਦੱਸਿਆ ਕਿ ਸਤਨਾ ਜਿਲ੍ਹੇ ਦੇ ਪੁਲਿਸ ਪ੍ਰਧਾਨ ਸੰਤੋਸ਼ ਸਿੰਘ ਗੌੜ ਦੇ ਨਿਰਦੇਸ਼ ਉਤੇ ਅਣਜਾਣ ਮੁਲਜ਼ਮ ਦੇ ਵਿਰੁਧ ਮਾਮਲਾ ਦਰਜ਼ ਕੀਤਾ ਗਿਆ ਹੈ।

Kamal NathKamal Nath

ਉਨ੍ਹਾਂ ਨੇ ਦੱਸਿਆ ਕਿ ਮੰਗਲਵਾਰ ਨੂੰ ਕਿਸੇ ਅਣਜਾਣ ਵਿਅਕਤੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕਮਲਨਾਥ ਦੀ ਤਸਵੀਰ ਨੂੰ ਫੋਟੋਸ਼ਾਪ ਕਰਕੇ ਉਸ ਨੂੰ ਅਸ਼ਲੀਲ ਬਣਾ ਦਿਤਾ ਸੀ। ਇਸ ਤੋਂ ਬਾਅਦ ਸ਼ਖਸ ਨੇ ਇਸ ਤਸਵੀਰ ਨੂੰ ਸੋਸ਼ਲ ਮੀਡੀਆ ਉਤੇ ਪਾ ਦਿਤੀ, ਜਿਸ ਤੋਂ ਬਾਅਦ ਉਹ ਦੇਖਦੇ ਹੀ ਦੇਖਦੇ ਵਾਇਰਲ ਹੋ ਗਈ। ਸ਼ਰਮਾ ਨੇ ਦੱਸਿਆ ਕਿ ਮੇਹਰ ਨਿਵਾਸੀ ਕਾਂਗਰਸ ਦੇ ਪ੍ਰਦੇਸ਼ ਸਕੱਤਰ ਮਨੀਸ਼ ਚਤੁਰਵੇਦੀ ਦੀ ਸ਼ਿਕਾਇਤ ਉਤੇ ਸਤਨਾ ਦੇ ਪੁਲਿਸ ਪ੍ਰਧਾਨ ਗੌੜ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੇਹਰ ਥਾਣੇ ਦੇ ਨਿਰੀਕਸ਼ਕ ਅਸ਼ੋਕ ਪੰਡਿਤ ਨੂੰ ਕਾਰਵਾਈ ਦੇ ਨਿਰਦੇਸ਼ ਦਿਤੇ।

Rahul GandhiRahul Gandhi

ਮੇਹਰ ਪੁਲਿਸ ਅਣਜਾਣ ਵਿਅਕਤੀ ਦੇ ਵਿਰੁਧ ਭਾਰਤੀ ਸਜਾ ਵਿਧਾਨ ਦੀ ਧਾਰਾ 292, 500 ਅਤੇ ਹੋਰ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ਼ ਕਰਕੇ ਜਾਂਚ ਵਿਚ ਜੁੱਟ ਗਈ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿੱਛ ਵੀ ਕੀਤੀ ਹੈ, ਪਰ ਹੁਣ ਤੱਕ ਕੋਈ ਸਫ਼ਲਤਾ ਨਹੀਂ ਮਿਲੀ ਹੈ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਹੀ ਕਈ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਰਾਜਨੀਤਕ ਆਦਮੀਆਂ ਦੇ ਵਿਰੁਧ ਅਸਲੀਲ ਟਿੱਪਣੀਆਂ ਕਰਨ ਅਤੇ ਉਨ੍ਹਾਂ ਦੀ ਫੋਟੋਸ਼ਾਪ ਤਸਵੀਰਾਂ ਸੋਸ਼ਲ ਮੀਡੀਆ ਉਤੇ ਪਾਉਣ ਲਈ ਲੋਕਾਂ ਉਤੇ ਕਾਰਵਾਈ ਹੋਈ ਹੈ।

Location: India, Madhya Pradesh, Satna

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement