26 ਜਨਵਰੀ ਦੀ ਪਰੇਡ ਤਾਂ ਕਿਸਾਨ ਹਰ ਹਾਲ ਵਿਚ ਕਰਨਗੇ- ਕਿਸਾਨ ਆਗੂ
Published : Jan 10, 2021, 7:26 pm IST
Updated : Jan 10, 2021, 7:59 pm IST
SHARE ARTICLE
farmer leader
farmer leader

। ਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਪਰੇਡ ਦੀ ਤਿਆਰੀ ਲਈ ਪਿੰਡਾਂ , ਸ਼ਹਿਰਾਂ, ਕਸਬਿਆਂ ਵਿਚ ਰਿਹਰਸਲਾਂ ਕਰ ਰਹੇ ਹਨ

ਨਵੀਂ ਦਿੱਲੀ,( ਚਰਨਜੀਤ ਸਿੰਘ ਸੁਰਖ਼ਾਬ ) : ਸੁਰਜੀਤ ਸਿੰਘ ਫੂਲ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ 26 ਜਨਵਰੀ ਦੀ ਪਰੇਡ ਕਿਸਾਨਾਂ ਹਰ ਹਾਲ ਵਿਚ ਕਰਨਗੇ, ਉਨ੍ਹਾਂ ਕਿਹਾ ਕਿ ਹਰ ਦੇਸ਼ ਦੇ ਹਰ ਨਾਗਰਿਕ ਦਾ ਅਧਿਕਾਰ ਹੈ ਕਿ ਉਹ ਦੇਸ਼ ਦੀ ਰਾਜਧਾਨੀ ਵਿਚ ਜਾ ਕੇ ਆਪਣੇ ਦੁੱਖ ਸੁਣਾ ਸਕਦਾ ਹੈ । 

pm modipm modiਕਿਸਾਨ ਆਗੂ ਸੁਰਜੀਤ ਸਿੰਘ ਫੂਲ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ 26 ਨਵੰਬਰ ਨੂੰ ਵੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਦੇਸ਼ ਦੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸਰਕਾਰ ਦੀਆਂ ਲਾਈਆਂ ਰੋਕਾਂ ਨੂੰ ਤੋੜ ਕੇ ਦਿੱਲੀ ਬਾਰਡਰਾਂ ‘ਤੇ ਪੱਕੇ ਮੋਰਚੇ ਲਾਈ ਬੈਠੇ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਕਣਾ ਹੁਣ ਸਰਕਾਰ ਦੇ ਵੱਸ ਵਿੱਚ ਨਹੀਂ ਰਿਹਾ ।

photophotoਉਨ੍ਹਾਂ ਕਿਹਾ ਕਿ ਦੇਸ਼ ਦੇ ਹਜ਼ਾਰਾਂ ਕਿਸਾਨ ਦਿੱਲੀ ਪਰੇਡ ਦੀ ਤਿਆਰੀ ਲਈ ਪਿੰਡਾਂ , ਸ਼ਹਿਰਾਂ, ਕਸਬਿਆਂ ਵਿਚ ਰਿਹਰਸਲਾਂ ਕਰ ਰਹੇ ਹਨ । ਸੁਰਜੀਤ ਫੂਲ ਨੇ ਕਿਹਾ ਕਿ ਖੱਟੜ ਸਰਕਾਰ ਦੇ ਦਾ ਵਿਰੋਧ ਕਰ ਰਹੇ ਕਿਸਾਨ ਵਧਾਈ ਦੇ ਪਾਤਰ ਹਨ ਕਿਉਂਕਿ ਖੱਟੜ ਸਰਕਾਰ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਸੀ, ਇਸ ਇਸੇ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਹਰਿਆਣਾ ਦੇ ਕਿਸਾਨਾਂ ਨੇ ਖੱਟੜ ਦਾ ਵਿਰੋਧ ਕੀਤਾ ਹੈ ।  

pm modi with adar poonawalapm modiਕਿਸਾਨ ਆਗੂ ਨੇ ਕਿਹਾ ਕਿ ਖੱਟੜ ਦੇ ਵਿਰੋਧ ਕੋਈ ਆਖ਼ਰੀ ਵਿਰੁੱਧ ਨਹੀਂ, ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਆਗੂਆਂ ਦਾ ਵਿਰੋਧ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗਾ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰਿਆਂ ‘ਤੇ ਹੀ ਹਰਿਆਣਾ ਦੀ ਖੱਟੜ ਸਰਕਾਰ ਕਿਸਾਨੀ ਸੰਘਰਸ਼ ਦੇ ਖ਼ਿਲਾਫ਼ ਅਪਣਾਏ ਗਏ ਹਥਕੰਡੇ ਆਪਣਾ ਰਹੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement