
ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਗੋਲੀਆਂ ਚਲਾਈਆਂ ਤਾਂ ਜੋ ਕਿਸਾਨਾਂ ਦਾ ਪ੍ਰਦਰਸ਼ਨ ਪ੍ਰਭਾਵਿਤ ਹੋ ਸਕੇ।
ਕਰਨਾਲ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪ੍ਰੋਗਰਾਮ ਕੈਮਲਾ ਪਿੰਡ ਪਿੰਡ ਛਾਉਣੀ ਵਿਚ ਤਬਦੀਲ ਹੋ ਗਿਆ ਹੈ। ਕਿਸਾਨਾਂ ਦੇ ਵਿਰੋਧ ਕਾਰਨ ਪੁਲਿਸ ਅਲਰਟ ‘ਤੇ ਹੈ। ਐਤਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਕੈਮਲਾ ਪਿੰਡ ਵਿੱਚ ਕਿਸਾਨ ਪੰਚਾਇਤ ਰਾਹੀਂ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪਹਿਲਾਂ ਕਿਸਾਨ ਉਥੇ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਸਨ। ਕੈਮਲਾ ਪਿੰਡ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਕਿਸਾਨਾਂ ਤੇ ਵਾਟਰ ਕੈਨਨ ਨਾਲ ਪਾਣੀ ਦੀਆਂ ਬੋਛਾੜਾਂ ਵੀ ਕੀਤੀਆਂ ਹਨ ਜੋ ਕੈਮਲਾ ਪਿੰਡ 'ਚ ਦਾਖਲ ਹੋਣਾ ਚਾਹੁੰਦੇ ਸੀ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਸਾਰੇ ਪ੍ਰਬੰਧ ਕਰ ਲਏ ਹਨ।
ਦੱਸ ਦੇਈਏ ਕਿ ਮੁੱਖ ਮੰਤਰੀ ਪਿੰਡ ਵਿੱਚ ਇੱਕ ਕਿਸਾਨ ਇਕੱਠ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਤੇ ਪਿਛਲੇ ਸਾਲ ਸਤੰਬਰ ਵਿੱਚ ਕੇਂਦਰ ਵੱਲੋਂ ਪਾਸ ਤਿੰਨ ਖੇਤੀ ਕਾਨੂੰਨਾਂ ਦੇ ਫਾਇਦਿਆਂ ਦੀ ਗੱਲ ਕਰਨਗੇ। ਮੀਟਿੰਗ ਤੋਂ ਪਹਿਲਾਂ ਪਿੰਡ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਾਰੀ ਮੌਜੂਦਗੀ ਵੇਖੀ ਗਈ ਹੈ।
ਰਣਦੀਪ ਸੁਰਜੇਵਾਲਾ ਦਾ ਟਵੀਟ--
"ਸ਼ਰਮ ਕੀਜੀਏ ਖੱਟਰ ਸਾਹਿਬ। ਜਦੋਂ ਤੁਸੀਂ ਕਿਸਾਨ ਪੰਚਾਇਤ ਕਰ ਰਹੇ ਹੋ ਤੇ ਕਿਸਾਨਾਂ ਨੂੰ ਕਿਉਂ ਰੋਕ ਰਹੇ ਹੋ ,
ਮਤਲਬ ਸਾਫ਼ ਹੈ-ਤੁਹਾਨੂੰ ਕਿਸਾਨਾਂ ਨਾਲ ਸਰੋਕਾਰ ਨਾ ਹੋ ਕੇ ਕੇਵਲ ਇਵੈਂਟਬਾਜ਼ੀ ਨਾਲ ਮਤਲਬ ਹੈ।
ਯਾਦ ਰੱਖੋ, ਹੁਣ ਤੁਹਾਡਾ ਬਿਨਾਂ ਪੁਲਿਸ ਦੇ ਘਰ ਤੋਂ ਨਿਕਲਣਾ ਨਾਮੁਮਕਿਨ ਹੈ। ਕਾਲੇ ਕਾਨੂੰਨ ਵਾਪਿਸ ਲਵੋ।"
शर्म कीजिए खट्टर साहेब।
— Randeep Singh Surjewala (@rssurjewala) January 10, 2021
जब आप किसान महापंचायत कर रहे हैं तो वहाँ आने से किसानों को ही रोकने का मतलब क्या है?
मतलब साफ़ है-आपको किसानों से सरोकार न होकर केवल इवेंटबाजी से मतलब है।
याद रखिए, यही हाल रहा तो बिना पुलिस के आपका घर से निकलना नामुमकिन हो जाएगा।
काले क़ानून वापस लें। pic.twitter.com/SllwV6CjFy
ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸਥਾਨਕ ਪ੍ਰਦਰਸ਼ਨਕਾਰੀਆਂ ਨੇ ਪਿੰਡ ਵਾਸੀਆਂ ਅਤੇ ਸਥਾਨਕ ਭਾਜਪਾ ਵਰਕਰਾਂ ਨਾਲ ਝੜਪ ਕੀਤੀ, ਜੋ ਇਸ ਯਾਤਰਾ ਨੂੰ ਪ੍ਰਮੋਟ ਕਰ ਰਹੇ ਸੀ। ਟਕਰਾਅ ਦੀ ਸਥਿਤੀ ਉਦੋਂ ਸ਼ੁਰੂ ਹੋਈ ਜਦੋਂ ਪਿੰਡ ਵਾਸੀਆਂ ਨੇ ਕਿਸਾਨਾਂ ਨੂੰ ਆਪਣਾ ਵਿਰੋਧ ਦਰਜ ਕਰਾਉਣ ਲਈ ਪਿੰਡ ਵਿੱਚ ਦਾਖਲ ਨਹੀਂ ਹੋਣ ਦਿੱਤਾ।
ਰਣਦੀਪ ਸੁਰਜੇਵਾਲਾ ਦਾ ਟਵੀਟ--
ਕਾਂਗਰਸ ਦੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ "ਸਤਿਕਾਰਤਯੋਗ ਮਨੋਹਰ ਲਾਲ ਜੀ, ਕਿਰਪਾ ਕਰਕੇ ਕੈਮਲਾ ਪਿੰਡ ਵਿੱਚ ਕਿਸਾਨ ਮਹਾਪੰਚਾਇਤ ਦੇ ਇਸ ਢੌਂਗ ਨੂੰ ਰੋਕੋ। ਸਾਨੂੰ ਖਾਣਾ ਮੁਹੱਈਆ ਕਰਾਉਣ ਵਾਲਿਆਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਅਮਨ-ਕਾਨੂੰਨ ਦੀ ਸਥਿਤੀ ਵਿੱਚ ਵੀ ਦਖਲ ਦੇਣਾ ਬੰਦ ਕਰੋ।"