
ਰਾਜ ਦੇ ਸਿਹਤ ਮੰਤਰੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਮੁੰਬਈ : ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਭੰਡਾਰਾ ਜ਼ਿਲ੍ਹਾ ਹਸਪਤਾਲ ਪਹੁੰਚੇ ਹਨ। ਦੱਸ ਦੇਈਏ ਕਿ ਸ਼ੁੱਕਰਵਾਰ ਰਾਤ ਨੂੰ 10 ਨਵਜੰਮੇ ਬੱਚਿਆਂ ਦੀ ਇਕ ਵਾਰਡ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਅਤੇ ਰਾਜ ਦੇ ਸਿਹਤ ਮੰਤਰੀ ਨੇ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਭੰਡਾਰਾ ਹਸਪਤਾਲ ਦਾ ਦੌਰਾ ਕਰਨ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਿਹਾ ਕਿ ਪਿਛਲੇ ਸਾਲ ਕੋਵਿਡ -19 ਕਾਰਨ ਸਾਡੇ ਦੇਸ਼ ਦਾ ਸਿਹਤ ਢਾਂਚਾ ਤਨਾਵ ਤੋਂ ਗੁਜ਼ਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਲਾਪ੍ਰਵਾਹੀ ਹੋਈ ਤਾਂ ਇਸ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਮੰਡਲ ਕਮਿਸ਼ਨਰ ਦੀ ਅਗਵਾਈ ਹੇਠ ਜਾਂਚ ਕੀਤੀ ਜਾਏਗੀ। ਮੈਂ ਸਾਰੇ ਹਸਪਤਾਲਾਂ ਨੂੰ ਆਡਿਟ ਕਰਨ ਦੇ ਨਿਰਦੇਸ਼ ਦਿੱਤੇ ਹਨ।