
ਕੱਲ੍ਹ 146 ਮਰੀਜ਼ਾਂ ਨੇ ਤੋੜਿਆ ਦਮ
ਨਵੀਂ ਦਿੱਲੀ: ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1,79,723 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 46,569 ਲੋਕ ਠੀਕ ਹੋ ਗਏ ਹਨ। ਇਸ ਦੇ ਨਾਲ ਹੀ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਇਸ ਮਹਾਂਮਾਰੀ ਨਾਲ ਕੱਲ੍ਹ 146 ਮਰੀਜ਼ਾਂ ਦੀ ਮੌਤ ਹੋ ਗਈ।
Coronavirus
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਯਾਨੀ ICMR ਦੇ ਅਨੁਸਾਰ, ਕੱਲ੍ਹ ਭਾਰਤ ਵਿੱਚ ਕੋਰੋਨਾ ਵਾਇਰਸ ਲਈ 13,52,717 ਸੈਂਪਲ ਟੈਸਟ ਕੀਤੇ ਗਏ ਸਨ। ਇਸ ਦੇ ਨਾਲ, ਕੱਲ੍ਹ ਤੱਕ ਦੇਸ਼ ਵਿੱਚ ਕੁੱਲ 69,15,75,352 ਸੈਂਪਲ ਟੈਸਟ ਕੀਤੇ ਗਏ ਹਨ। ਕੇਂਦਰ ਸਰਕਾਰ ਵਲੋਂ ਜਾਰੀ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਦੇਸ਼ 'ਚ ਹੁਣ ਤੱਕ ਕੁੱਲ ਮਾਮਲੇ 3,57,07,727 ਹੋ ਚੁੱਕੇ ਹਨ।
Corona Virus
ਵਰਤਮਾਨ ਵਿੱਚ ਐਕਟਿਵ ਕੇਸ 7,23,619 ਹਨ। ਹੁਣ ਤੱਕ 3,45,00,172 ਲੋਕ ਇਸ ਮਹਾਮਾਰੀ ਨੂੰ ਹਰਾ ਚੁੱਕੇ ਹਨ। ਹਾਲਾਂਕਿ, ਇਸ ਵਾਇਰਸ ਨਾਲ ਦੇਸ਼ ਵਿੱਚ ਹੁਣ ਤੱਕ ਕੁੱਲ 4,83,936 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਇਸ ਮਹਾਮਾਰੀ ਨੂੰ ਹਰਾਉਣ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਵੀ ਚਲਾਈ ਜਾ ਰਹੀ ਹੈ। ਹੁਣ ਤੱਕ ਦੇਸ਼ ਵਿੱਚ ਵੈਕਸੀਨ ਦੀਆਂ 1,51,94,05,951 ਖੁਰਾਕਾਂ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਵਿੱਚ ਪਹਿਲੀ ਅਤੇ ਦੂਜੀ ਖੁਰਾਕ ਦੇ ਅੰਕੜੇ ਸ਼ਾਮਲ ਹਨ।
Coronavirus
ਮਹਾਰਾਸ਼ਟਰ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 44,388 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 69,20,044 ਹੋ ਗਈ ਹੈ। ਇਸ ਤੋਂ ਇਲਾਵਾ 12 ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 1,41,639 ਹੋ ਗਈ ਹੈ।