
ਕਾਂਸਟੇਬਲ ਰੈਂਕ ਦੇ ਜਵਾਨ ਦੀ ਪਛਾਣ ਜਤਿੰਦਰ ਕੁਮਾਰ ਵਜੋਂ ਹੋਈ ਹੈ।
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਗਲਵਾਰ ਨੂੰ ਸੀਆਈਐਸਐਫ ਦੇ ਇਕ ਜਵਾਨ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕਾਂਸਟੇਬਲ ਰੈਂਕ ਦੇ ਜਵਾਨ ਦੀ ਪਛਾਣ ਜਤਿੰਦਰ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਮੁਹਾਲੀ ਏਅਰਪੋਰਟ ’ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ, CM ਨੇ ਬੁੱਤ ਲਾਉਣ ਦੇ ਕੰਮ ਵਿਚ ਤੇਜ਼ੀ ਲਿਆਉਣ ਲਈ ਕਿਹਾ
ਅਧਿਕਾਰੀਆਂ ਨੇ ਦੱਸਿਆ ਕਿ ਜਵਾਨ ਨੇ ਸ਼ਾਮ 4 ਵਜੇ ਦੇ ਕਰੀਬ ਆਈਜੀਆਈ ਹਵਾਈ ਅੱਡੇ ਦੇ ਟਰਮੀਨਲ 3 ਦੇ ਬਾਥਰੂਮ ਵਿਚ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।