ਕਾਂਝਵਾਲਾ ਕੇਸ: ਸੁਲਤਾਨਪੁਰੀ ਥਾਣੇ ਦੇ ਬਾਹਰ ਪੀੜਤ ਪਰਿਵਾਰ ਦਾ ਪ੍ਰਦਰਸ਼ਨ, ਕਤਲ ਕੇਸ ਦਰਜ ਕਰਨ ਦੀ ਕੀਤੀ ਜਾ ਰਹੀ ਮੰਗ
Published : Jan 10, 2023, 4:17 pm IST
Updated : Jan 10, 2023, 4:17 pm IST
SHARE ARTICLE
Anjali's family stage massive protest infront of Sultanpuri Police station
Anjali's family stage massive protest infront of Sultanpuri Police station

ਅੰਜਲੀ ਸਿੰਘ ਦੇ ਰਿਸ਼ਤੇਦਾਰਾਂ ਨੇ ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।

 

ਨਵੀਂ ਦਿੱਲੀ: ਕੜਾਕੇ ਦੀ ਠੰਢ ਦਰਮਿਆਨ ਕਾਂਝਵਾਲਾ ਕੇਸ ਦੀ ਪੀੜਤ ਅੰਜਲੀ ਸਿੰਘ ਦੇ ਰਿਸ਼ਤੇਦਾਰਾਂ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸੁਲਤਾਨਪੁਰੀ ਥਾਣੇ ਦੇ ਬਾਹਰ ਧਰਨਾ ਦਿੱਤਾ। ਦੱਸ ਦੇਈਏ ਕਿ ਨਵੇਂ ਸਾਲ ਦੀ ਸਵੇਰ ਸਕੂਟਰ ’ਤੇ ਸਵਾਰ ਅੰਜਲੀ ਸਿੰਘ ਨੂੰ ਟੱਕਰ ਮਾਰਨ ਤੋਂ ਬਾਅਦ ਇਕ ਕਾਰ ਉਸ ਨੂੰ ਸੁਲਤਾਨਪੁਰੀ ਤੋਂ ਕਾਂਝਵਾਲਾ ਤੱਕ ਕਰੀਬ 12 ਕਿਲੋਮੀਟਰ ਤੱਕ ਘਸੀਟ ਕੇ ਲੈ ਗਈ। ਘਟਨਾ ਵਿਚ ਪੀੜਤ ਔਰਤ ਦੀ ਮੌਤ ਹੋ ਗਈ ਸੀ।  

ਇਹ ਵੀ ਪੜ੍ਹੋ: ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ 

ਪ੍ਰਦਰਸ਼ਨਕਾਰੀਆਂ ਦਾ ਇਕ ਸਮੂਹ ਸੁਲਤਾਨਪੁਰੀ ਥਾਣੇ ਦੇ ਬਾਹਰ ਧਰਨੇ 'ਤੇ ਬੈਠਿਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਮਾਮਲੇ ਵਿਚ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 (ਕਤਲ) ਤਹਿਤ ਐਫਆਈਆਰ ਦਰਜ ਕੀਤੀ ਜਾਵੇ। ਅੰਜਲੀ ਸਿੰਘ ਦੇ ਰਿਸ਼ਤੇਦਾਰਾਂ ਨੇ ਇਸ ਤੋਂ ਪਹਿਲਾਂ ਵੀ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਪਿੰਡਾਂ 'ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ : ਬ੍ਰਹਮ ਸ਼ੰਕਰ ਜਿੰਪਾ

ਦਿੱਲੀ ਪੁਲਿਸ ਹੁਣ ਤੱਕ ਇਸ ਘਟਨਾ ਦੇ ਸਬੰਧ ਵਿਚ ਦੀਪਕ ਖੰਨਾ (26), ਅਮਿਤ ਖੰਨਾ (25), ਕ੍ਰਿਸ਼ਨਾ (27), ਮਿਥੁਨ (26) ਅਤੇ ਮਨੋਜ ਮਿੱਤਲ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਬਾਅਦ ਵਿਚ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਆਸ਼ੂਤੋਸ਼ ਅਤੇ ਅੰਕੁਸ਼ ਖੰਨਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement