ਬੈਂਗਲੁਰੂ 'ਚ ਡਿੱਗਿਆ ਮੈਟਰੋ ਦਾ ਪਿੱਲਰ, ਮਾਂ-ਪੁੱਤ ਦੀ ਮੌਤ, ਪਿਓ- ਪੁੱਤ ਦੀ ਹਾਲਤ ਗੰਭੀਰ

By : GAGANDEEP

Published : Jan 10, 2023, 4:45 pm IST
Updated : Jan 10, 2023, 4:50 pm IST
SHARE ARTICLE
photo
photo

ਬੇਟੀ ਦੀ ਹਾਲਤ ਨਾਜ਼ੁਕ

  ਬੈਂਗਲੁਰੂ: ਬੈਂਗਲੁਰੂ ਦੇ ਨਗਾਵਾੜਾ 'ਚ ਮੰਗਲਵਾਰ ਨੂੰ ਨਿਰਮਾਣ ਅਧੀਨ ਮੈਟਰੋ ਦਾ ਪਿੱਲਰ ਡਿੱਗਣ ਕਾਰਨ ਇਕ ਔਰਤ ਅਤੇ ਉਸ ਦੇ ਢਾਈ ਸਾਲ ਦੇ ਬੇਟੇ ਦੀ ਮੌਤ ਹੋ ਗਈ। ਔਰਤ ਦਾ ਪਤੀ ਅਤੇ  ਧੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮਹਿਲਾ ਦਾ ਪਰਿਵਾਰ ਬਾਈਕ 'ਤੇ ਜਾ ਰਿਹਾ ਸੀ ਕਿ ਪਿੱਲਰ ਉਨ੍ਹਾਂ 'ਤੇ ਡਿੱਗ ਗਿਆ।

ਔਰਤ ਦੇ ਜੁੜਵਾ ਬੱਚਿਆਂ 'ਚੋਂ ਪੁੱਤਰ ਦੀ ਮੌਤ ਹੋ ਗਈ, ਜਦਕਿ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਇਸ 'ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਇਹ ਹਾਦਸਾ 40 ਫੀਸਦੀ ਕਮਿਸ਼ਨ ਵਾਲੀ ਸਰਕਾਰ ਦੇ ਕੰਮਕਾਜ ਦਾ ਨਤੀਜਾ ਹੈ। ਇਸ ਕਾਰਨ ਕਿਸੇ ਵੀ ਕੰਮ ਵਿੱਚ ਕੋਈ ਕੁਆਲਿਟੂ ਨਹੀਂ ਰਹੀ। ਇਸ ਦੇ ਨਾਲ ਹੀ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਬੈਂਗਲੁਰੂ ਮੈਟਰੋ ਦੇ ਐਮਡੀ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ।

ਪੁਲਿਸ ਮੁਤਾਬਕ ਇਹ ਘਟਨਾ ਸਵੇਰੇ 11 ਵਜੇ ਦੇ ਕਰੀਬ ਐਚਬੀਆਰ ਲੇਆਉਟ ਨੇੜੇ ਆਉਟਰ ਰਿੰਗ ਰੋਡ 'ਤੇ ਵਾਪਰੀ। ਲੋਹਿਤ ਕੁਮਾਰ, ਉਸ ਦੀ ਪਤਨੀ ਤੇਜਸਵਿਨੀ ਅਤੇ ਉਨ੍ਹਾਂ ਦੇ ਜੁੜਵਾ ਬੱਚੇ ਬਾਈਕ 'ਤੇ ਉੱਥੋਂ ਲੰਘ ਰਹੇ ਸਨ। ਇੱਥੇ ਨਮਾ ਮੈਟਰੋ ਸਟੇਸ਼ਨ ਦਾ ਕੰਮ ਚੱਲ ਰਿਹਾ ਹੈ। ਮੈਟਰੋ ਦੇ ਪਿੱਲਰ ਲਈ ਲੋਹੇ ਦੀਆਂ ਸਲਾਖਾਂ ਨਾਲ ਬਣੇ ਪਿੱਲਰ ਦਾ ਢਾਂਚਾ ਖੜ੍ਹਾ ਕੀਤਾ ਜਾ ਰਿਹਾ ਸੀ, ਜੋ ਉਸ ਦੀ ਬਾਈਕ 'ਤੇ ਡਿੱਗ ਗਿਆ।

ਹਾਦਸੇ 'ਚ ਤੇਜਸਵਿਨੀ ਅਤੇ ਉਸ ਦੇ ਢਾਈ ਸਾਲ ਦੇ ਬੇਟੇ ਵਿਹਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਇਸ ਹਾਦਸੇ 'ਚ ਲੋਹਿਤ ਅਤੇ ਉਸ ਦੀ ਬੇਟੀ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਬਾਈਕ ਸਵਾਰ ਔਰਤ ਅਤੇ ਪੁਰਸ਼ ਦੋਵਾਂ ਨੇ ਹੈਲਮੇਟ ਪਹਿਨੇ ਹੋਏ ਸਨ। ਪਿੱਲਰ ਡਿੱਗਣ ਤੋਂ ਬਾਅਦ ਬੈਂਗਲੁਰੂ ਮੈਟਰੋ ਦੇ ਐਮਡੀ ਮੌਕੇ 'ਤੇ ਪਹੁੰਚੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਕੰਪਨੀ ਕੰਮ ਵਿੱਚ ਗੁਣਵੱਤਾ ਦਾ ਪੂਰਾ ਧਿਆਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਸ ਪਿੱਛੇ ਕੋਈ ਤਕਨੀਕੀ ਕਾਰਨ ਸੀ ਜਾਂ ਮਨੁੱਖੀ ਗਲਤੀ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਦੇਣ ਦੀ ਗੱਲ ਕਹੀ।

Location: India, Karnataka, Bengaluru

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement