
ਇਕੋ ਕਮਰੇ ਵਿਚ ਸੁੱਤਾ ਪਿਆ ਸੀ ਪ੍ਰਵਾਰ
5 Family Members Found Dead: ਉੱਤਰ ਪ੍ਰਦੇਸ਼ ਦੇ ਅਮਰੋਹਾ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਢਾਕਾ ਮੋੜ ਪਿੰਡ 'ਚ ਘਰ ਵਿਚ ਸੁੱਤੇ ਪਏ 5 ਬੱਚਿਆਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਘਟਨਾ ਬਾਰੇ ਅਮਰੋਹਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਤਿਆਗੀ ਨੇ ਦਸਿਆ ਕਿ ਪ੍ਰਵਾਰ ਦੇ ਮੈਂਬਰ ਅੰਗੀਠੀ ਬਾਲ ਕੇ ਸੁੱਤੇ ਪਏ ਸਨ। ਮੁੱਢਲੀ ਜਾਂਚ 'ਚ ਪਤਾ ਲੱਗਿਆ ਹੈ ਕਿ ਆਕਸੀਜਨ ਦੀ ਕਮੀ ਕਾਰਨ ਦਮ ਘੁਟਣ ਕਾਰਨ ਮੌਤ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਇਕ ਹੀ ਪ੍ਰਵਾਰ ਦੇ 7 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 2 ਲੋਕ ਹਸਪਤਾਲ 'ਚ ਜ਼ੇਰੇ ਇਲਾਜ ਹਨ। ਮਰਨ ਵਾਲੇ 5 ਬੱਚਿਆਂ ਵਿਚੋਂ 3 ਰਈਸੁਦੀਨ ਦੇ ਅਤੇ 2 ਰਿਸ਼ਤੇਦਾਰ ਸਨ। ਦੋ ਹੋਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਸਥਿਰ ਹੈ।
ਦੱਸ ਦੇਈਏ ਕਿ ਜਦੋਂ ਵੀ ਕਿਸੇ ਬੰਦ ਕਮਰੇ ਵਿਚ ਅੰਗੀਠੀ ਜਾਂ ਕੋਲਾ ਸਾੜਿਆ ਜਾਂਦਾ ਹੈ, ਤਾਂ ਇਹ ਕਮਰੇ ਵਿਚ ਮੌਜੂਦ ਸਾਰੀ ਆਕਸੀਜਨ ਦੀ ਵਰਤੋਂ ਕਰ ਲੈਂਦਾ ਹੈ। ਅੱਗ ਨੂੰ ਬਲਣ ਲਈ ਆਕਸੀਜਨ ਦੀ ਲੋੜ ਹੁੰਦੀ ਹੈ। ਕਮਰੇ ਵਿਚ ਕਾਰਬਨ ਮੋਨੋਆਕਸਾਈਡ ਦੀ ਮਾਤਰਾ ਕਾਫ਼ੀ ਵੱਧ ਜਾਂਦੀ ਹੈ ਅਤੇ ਆਕਸੀਜਨ ਦਾ ਪੱਧਰ ਘਟਣਾ ਸ਼ੁਰੂ ਹੋ ਜਾਂਦਾ ਹੈ। ਇਸ ਘਟਨਾ ਦਾ ਸਿੱਧਾ ਅਸਰ ਦਿਮਾਗ 'ਤੇ ਪੈਂਦਾ ਹੈ। ਆਕਸੀਜਨ ਦੀ ਕਮੀ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਅਤੇ ਕਈ ਵਾਰ ਲੋਕਾਂ ਦੀ ਮੌਤ ਵੀ ਹੋ ਜਾਂਦੀ ਹੈ।
(For more Punjabi news apart from 5 Family Members Found Dead In UP's Amroha, stay tuned to Rozana Spokesman)