AMU Receive Bomb threat: ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

By : PARKASH

Published : Jan 10, 2025, 1:43 pm IST
Updated : Jan 10, 2025, 1:43 pm IST
SHARE ARTICLE
Aligarh Muslim University receives bomb threat
Aligarh Muslim University receives bomb threat

AMU Receive Bomb threat: ਵਾਈਸ ਚਾਂਸਲਰ ਸਮੇਤ ਯੂਨੀਵਰਸਿਟੀ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਮਿਲੀ ਧਮਕੀ

 

AMU Receive Bomb threat: ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ.) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਵਿਭਾਗ ’ਚ ਦਹਿਸ਼ਤ ਦਾ ਮਾਹੌਲ ਹੈ। ਕੈਂਪਸ ਵਿਚ ਸੁਰੱਖਿਆ ਪ੍ਰਬੰਧ ਵਧਾ ਦਿਤੇ ਗਏ ਹਨ। ਦਰਅਸਲ, ਵਾਈਸ ਚਾਂਸਲਰ ਸਮੇਤ ਯੂਨੀਵਰਸਿਟੀ ਦੇ ਸਾਰੇ ਉੱਚ ਅਧਿਕਾਰੀਆਂ ਨੂੰ ‘ਕੈਂਪਸ ਨੂੰ ਬੰਬ ਨਾਲ ਉਡਾਉਣ’ ਦੀ ਧਮਕੀ ਭਰੀ ਈਮੇਲ ਮਿਲੀ ਸੀ।

ਜਾਣਕਾਰੀ ਅਨੁਸਾਰ, ਪੁਲਿਸ ਸੁਪਰਡੈਂਟ (ਸਿਟੀ) ਮ੍ਰਿਗਾਂਕ ਸ਼ੇਖਰ ਪਾਠਕ ਨੇ ਕਿਹਾ ਕਿ ਧਮਕੀ ਦੇ ਸਬੰਧ ਵਿਚ ਈਮੇਲ ਮਿਲਣ ਤੋਂ ਬਾਅਦ ਬੀਤੀ ਸ਼ਾਮ ਤੋਂ ਕੰਪਲੈਕਸ ਦੇ ਅੰਦਰ ਅਤੇ ਆਲੇ ਦੁਆਲੇ ਦੇ ਸਾਰੇ ਸੰਵੇਦਨਸ਼ੀਲ ਖੇਤਰਾਂ ਵਿਚ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ ‘ਕੋਈ ਜੋਖ਼ਮ ਨਹੀਂ ਲੈ ਰਹੇ ਹਨ’। 

ਅਧਿਕਾਰੀ ਨੇ ਕਿਹਾ ਕਿ ਪੁਲਿਸ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਮੌਲਾਨਾ ਆਜ਼ਾਦ ਲਾਇਬ੍ਰੇਰੀ ਸਮੇਤ ਸਾਰੇ ਭੀੜ-ਭੜੱਕੇ ਵਾਲੇ ਇਲਾਕਿਆਂ ’ਤੇ ਸਖ਼ਤ ਨਜ਼ਰ ਰੱਖ ਰਹੇ ਹਨ। ਏਐਮਯੂ ਦੇ ਬੁਲਾਰੇ ਅਸੀਮ ਸਿੱਦੀਕੀ ਨੇ ਦਸਿਆ ਕਿ ਈਮੇਲ ਵਿਚ ‘ਫ਼ਿਰੌਤੀ ਦੀ ਰਕਮ’ ਦਾ ਵੀ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ, ‘‘ਯੂਨੀਵਰਸਿਟੀ ਅਧਿਕਾਰੀਆਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿਤੀ, ਜਿਨ੍ਹਾਂ ਨੇ ਧਮਕੀ ਜਾਰੀ ਕਰਨ ਵਾਲੇ ਈ-ਮੇਲ ਆਈਡੀ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਕ੍ਰਾਈਮ ਸੈੱਲ ਨੂੰ ਵੀ ਸੂਚਿਤ ਕੀਤਾ ਹੈ।’’

ਪੁਲਿਸ ਨੇ ਕੈਂਪਸ ਦੇ ਅੰਦਰ ਮੁੱਖ ਸਥਾਨਾਂ ’ਤੇ ਡੌਗ ਸਕੁਐਡ ਨੂੰ ਸਰਗਰਮ ਕੀਤਾ ਅਤੇ ਹੋਰ ਸੇਵਾਵਾਂ ਵੀ ਸ਼ੁਰੂ ਕੀਤੀਆਂ। ਪੁਲਿਸ ਅਧਿਕਾਰ ਖੇਤਰ ਦੇ ਅਧਿਕਾਰੀ (ਸਿਵਲ ਲਾਈਨ) ਅਭੈ ਪਾਂਡੇ ਨੇ ਕਿਹਾ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਝੂਠੀ ਸੀ ਜਾਂ ਸ਼ਹਿਰ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਦਿਤੀ ਗਈ ਸੀ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement