ਗਾਰਗੀ ਕਾਲਜ ਵਿਚ ਹੋਈ ਵਿਦਿਆਰਥਣਾਂ ਨਾਲ ਸ਼ਰੇਆਮ ਛੇੜਛਾੜ ਤੇ ਬਦਸਲੂਕੀ
Published : Feb 10, 2020, 5:15 pm IST
Updated : Feb 12, 2020, 3:20 pm IST
SHARE ARTICLE
photo
photo

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਵਿਚ ਵਿਚਾਰ ਵਟਾਂਦਰੇ ਲਈ ਨੋਟਿਸ ਦਿੱਤਾ....

ਨਵੀਂ ਦਿੱਲੀ- ਦਿੱਲੀ ਦੇ ਗਾਰਗੀ ਕਾਲਜ ਵਿਚ ਲੜਕੀਆਂ ਨਾਲ ਹੋਈ ਛੇੜਛਾੜ ਦਾ ਮਾਮਲਾ ਵੱਧਦਾ ਹੀ ਜਾ ਰਿਹਾ ਹੈ । ਇਸ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਵਿਚ ਵਿਚਾਰ ਵਟਾਂਦਰੇ ਲਈ ਨੋਟਿਸ ਦਿੱਤਾ ਹੈ। ਦੂਜੇ ਪਾਸੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਅੱਜ ਇਕ ਪ੍ਰਤੀਨੀਧੀ ਮੰਡਲ ਭੇਜਣ ਦਾ ਫੈਸਲਾ ਕੀਤਾ ਹੈ।
photoPhoto

ਡੀਸੀਪੀ ਸਾਊਥ ਦੇ ਇਕ ਬਿਆਨ ਅਨੁਸਾਰ, ਹੁਣ ਤੱਕ ਗਾਰਗੀ ਕਾਲਜ ਮਾਮਲੇ ਵਿਚ ਪੁਲਿਸ ਨੂੰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਹੀ ਦਿੱਤੀ ਗਈ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਖ਼ਬਰ ਦਾ ਧਿਆਨ ਰੱਖਿਆ ਹੈ । ਅੱਜ ਮਹਿਲਾ ਕਮਿਸ਼ਨ ਦੀ ਟੀਮ ਨੇ ਗਾਰਗੀ ਕਾਲਜ ਜਾ ਕੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ।

photophoto

ਇਸ ਮਾਮਲੇ ਦੀ ਤਾਜ਼ਾ ਜਾਣਕਾਰੀ ਇਹ ਹੈ ਕਿ ਦਿੱਲੀ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਟੀਮ ਨੂੰ ਕਾਲਜ ਭੇਜਿਆ ਗਿਆ ਹੈ, ਜਿਵੇਂ ਹੀ ਕੋਈ ਸ਼ਿਕਾਇਤ ਮਿਲਦੀ ਹੈ ਤੁਰੰਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਰਾਜ ਸਭਾ ਵਿਚ ਨੋਟਿਸ ਦਿੱਤਾ ਹੈ ਤੇ ਇਸ ਮਾਮਲੇ ਵਿਚ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਹੈ।

photophoto

ਦਿੱਲੀ ਦੇ ਗਾਰਗੀ ਕਾਲਜ ਦੇ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ 6 ਫਰਵਰੀ ਨੂੰ ਕੁੱਝ ਬਾਹਰੀ ਵਿਅਕਤੀ ਸ਼ਰਾਬ ਪੀ ਕੇ ਕਾਲਜ ਕੈਂਪਸ ਵਿਚ ਦਾਖਲ ਹੋਏ ਸਨ। ਉਨ੍ਹਾਂ ਨੇ ਕੁੜੀਆਂ ਨਾਲ ਛੇੜਛਾੜ ਕੀਤੀ ਤੇ ਨਾਲ ਹੀ ਬਦਸਲੂਕੀ ਵੀ ਕੀਤੀ। ਗਾਰਗੀ ਕਾਲਜ ਦੀਆਂ ਲੜਕੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ੩ ਰੋਜ਼ਾ ਫੈਸਟੀਵਲ 'ਰੀਵੇਰੀ' ਦੌਰਾਨ ਵਾਪਰਿਆ ਸੀ। ਵਿਦਿਆਰਥੀਆਂ ਨੇ ਅੱਗੇ ਦੱਸਿਆ ਕਿ ਜਦੋਂ ਕਾਲਜ ਵਿਚ ਤਿਉਹਾਰ ਚੱਲ ਰਿਹਾ ਸੀ,

photophoto

ਉਸ ਸਮੇਂ ਕੁੱਝ ਸ਼ਰਾਬੀ ਕਾਲਜ ਦੀਆਂ ਕੰਧਾਂ ਟੱਪ ਕੇ ਅੰਦਰ ਆ ਗਏ ਉਨ੍ਹਾਂ ਨੇ ਕੁੱਝ ਕੁੜੀਆਂ ਨੂੰ ਫੜ ਲਿਆ ਅਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ । ਲੜਕੀਆਂ ਨੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ । ਵਿਦਿਆਰਥੀਆਂ ਨੇ ਦੱਸਿਆ ਕਿ ਬਾਹਰੋਂ ਆਏ ਇਨ੍ਹਾਂ ਲੋਕਾਂ ਨੇ ਗੁੰਡਾਗਰਦੀ ਦੀਆਂ ਸਾਰੀਆ ਹੱਦਾਂ ਪਾਰ ਕਰ ਦਿੱਤੀਆ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਕੁੱਝ ਬਦਮਾਸ਼ਾ ਨੇ ਤਾਂ ਮਾਸਟਰਬੈਟ ਤੱਕ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement