ਟਿਕਰੀ ਬਾਰਡਰ ‘ਤੇ ਕਿਸਾਨਾਂ ਦੇ ਹੱਕ ਵਿਚ ਗਰਜੇ ਪੰਜਾਬੀ ਕਲਾਕਾਰ
Published : Feb 10, 2021, 6:20 pm IST
Updated : Feb 10, 2021, 7:08 pm IST
SHARE ARTICLE
Farmer Protest
Farmer Protest

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਲਾਕਾਰਾਂ ਅਤੇ ਕਿਸਾਨਾਂ ਦਾ ਗੂੜ੍ਹਾ ਰਿਸ਼ਤਾ ਹੈ,

ਨਵੀਂ ਦਿੱਲੀ : ਕਿਸਾਨੀ ਅੰਦੋਲਨ ਨੂੰ ਸਮਰਥਨ ਦੇਣ ਲਈ ਦਰਜਨਾਂ ਪੰਜਾਬੀ ਕਲਾਕਾਰ ਟਿਕਰੀ ਬਾਰਡਰ 'ਤੇ ਪਹੁੰਚੇ । ਇਸ ਮੌਕੇ  ਪੰਮੀ ਬਾਈ , ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ ,ਚਾਚਾ ਰੌਣਕੀ ਰਾਮ , ਬੀਨੂੰ ਢਿੱਲੋ , ਸਵਿੰਦਰਾ ਮਾਹਲ ਤੇ ਯੋਗ ਰਾਜ ਆਪਣੇ ਸਾਰੇ ਸਾਥੀਆਂ ਸਮੇਤ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੇ ਹੱਕ ਹਾਅ ਦਾ ਨਾਅਰਾ ਮਾਰਨ ਪਹੁੰਚੇ । ਕਲਾਕਾਰਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸਟੇਜ 'ਤੇ ਹਾਜ਼ਰੀ ਲਵਾਈ । ਪੰਜਾਬੀ ਅਦਾਕਾਰਾਂ ਨੇ ਕਿਸਾਨਾਂ ਦੇ ਹੱਕ ਵਿਚ ਗਰਜਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹੱਕੀ ਸੰਘਰਸ਼ ਨੂੰ ਖ਼ਤਮ ਨਹੀਂ ਕਰ ਸਕਦੀ ।
photophoto
ਪੰਜਾਬੀ ਕਲਾਕਾਰਾਂ ਨੇ ਕਿਹਾ ਕਿ ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ, ਇਸ ਲਈ ਉਹ ਸਾਡੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ । ਉਨ੍ਹਾਂ ਕਿਹਾ ਕਿ ਅੱਜ ਜਦੋਂ ਕਿਸਾਨ ਆਪਣੇ ਹੱਕਾਂ ਦੇ ਲਈ ਸੰਘਰਸ਼ ਕਰ ਰਹੇ ਹਨ ਤਾਂ ਸਰਕਾਰਾਂ ਉਨ੍ਹਾਂ ਦੇ ਅੰਦੋਲਨ ਨੂੰ ਦਬਾਉਣ ਲੱਗੀਆਂ ਹੋੲਆਂ ਹਨ । ਪੰਜਾਬੀ ਕਲਾਕਾਰਾਂ ਨੇ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਇਤਿਹਾਸਕ ਸੰਘਰਸ਼ ਹੈ ਕਿਉਂ ਕਿ ਇਸ ਨੂੰ ਇਤਿਹਾਸ ਨੇ ਦੇ ਸੁਨਹਿਰੇ ਅੱਖਰਾਂ ਵਿਚ ਲਿਖਿਆ ਜਾਵੇਗਾ ।

FarmersFarmersਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਲਾਕਾਰਾਂ ਅਤੇ ਕਿਸਾਨਾਂ ਦਾ ਗੂੜ੍ਹਾ ਰਿਸ਼ਤਾ ਹੈ, ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਹੀ ਨਾ ਬਚਿਆ ਤਾਂ ਕਲਾਕਾਰ ਵੀ ਨਹੀਂ ਬਚੇਗਾ । ਇਸ ਲਈ ਅੱਜ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਅਤੇ ਕਲਾਕਾਰਾਂ ਦਾ ਮਜ਼ਬੂਤ ਏਕਾ ਉਸਾਰਿਆ ਜਾਵੇ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਤੋੇ ਜਿਨ੍ਹਾ ਮਰਜੀ ਤਸੱਦਦ ਕਰ ਲਵੇ ਇਹ ਕਿਸਾਨੀ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ ।

photophotoਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਖੁਸ਼ਹਾਲ ਹੈ ਤਾਂ ਕਲਾਕਾਰ ਹੀ ਖੁਸ਼ਹਾਲ ਹੈ , ਇਸ ਲਈ ਅਸੀਂ ਸਮੁੱਚੇ ਪੰਜਾਬੀ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਕਿਸਾਨੀ ਅੰਦੋਲਨ ਵਿਚ ਹਿੱਸਾ ਪਾਓ । ਕਲਾਕਾਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਦਬਾਉਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ । ਜਿਸ ਦੇ ਖ਼ਿਲਾਫ਼ ਦੇਸ਼ ਦੀ ਕਿਸਾਨ ਹੁਣ ਇਕਜੁੱਟ ਹੋ ਚੁੱਕੇ ਹਨ ।


photophotophotoਪੰਜਾਬੀ ਕਲਾਕਾਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਸਿੱਖਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹ ਰਿਹਾ ਸੀ ਪਰ ਪ੍ਰਧਾਨ ਮੰਤਰੀ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਇਕ ਵੀ ਸ਼ਬਦ ਨਹੀਂ ਬੋਲਿਆ ਗਿਆ ਜੋ ਬਹੁਤ ਹੀ ਮੰਦਭਾਗਾ ਸੀ । ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਦਿੱਲੀ ਬਾਰਡਰਾਂ ‘ਤੇ ਪੱਕੇ ਮੋਰਚੇ ਲਾਈ ਬੈਠੇ ਹਨ , ਇਹ ਕਿਸਾਨ ਉਦੋਂ ਹੀ ਘਰ ਵਾਪਸ ਮੁੜਨਗੇ ਜਦੋਂ ਤੱਕ ਬਿੱਲ ਰੱਦ ਹੋਣਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM
Advertisement