
ਕਿਸਾਨੀ ਸੰਘਰਸ਼ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚਾ...
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈਂ ਵੱਡੇ ਐਲਾਨ ਕੀਤੇ ਗਏ ਹਨ। ਕਿਸਾਨ ਆਗੂਆਂ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਸੜਕ ਟੋਲ ਪਲਾਜ਼ਾ ਟੋਲ ਮੁਕਤ ਕੀਤੇ ਜਾਣਗੇ।
Kissan Morcha
14 ਫਰਵਰੀ ਨੂੰ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿਚ ਮੋਮਬੱਤੀ ਮਾਰਚ ਅਤੇ ਮਸ਼ਾਲ ਜਲੂਸ ਕੱਢਿਆ ਜਾਵੇਗਾ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
16 ਫਰਵਰੀ ਨੂੰ ਕਿਸਾਨਾਂ ਦੇ ਮਸੀਹਾ ਸਰ ਛੋਟੂਰਾਮ ਦੇ ਜਨਮ ਦਿਹਾੜੇ 'ਤੇ ਕਿਸਾਨ ਦੇਸ਼ ਭਰ ਵਿਚ ਇਕਜੁਟਤਾ ਦਿਖਾਉਣਗੇ।
Kissan Morcha
ਇਸ ਦੇ ਨਾਲ ਹੀ 18 ਫਰਵਰੀ ਨੂੰ ਰੇਲ ਰੋਕੋ ਪ੍ਰੋਗਰਾਮ ਹੋਵੇਗਾ ਅਤੇ ਦੇਸ਼ ਭਰ ਵਿਚ ਦੁਪਹਿਰ 12 ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ ।