ਕੋਲਕਾਤਾ ਵਿੱਚ ਕਿਸਾਨ ਨੇ ਘੇਰੀ BJP ਦੇ ਵੱਡੇ ਆਗੂ ਦੀ ਗੱਡੀ
Published : Feb 10, 2021, 9:09 pm IST
Updated : Feb 10, 2021, 9:09 pm IST
SHARE ARTICLE
vijay vargiya
vijay vargiya

ਕਿਹਾ ਕਿ ਕੇਂਦਰ ਸਰਕਾਰ ਆਪਣੀ ਜਿੱਦ ‘ਤੇ ਅੜੀ ਬੈਠੀ ਹੈ ।

ਕੋਲਕਾਤਾ : ਕੋਲਕਾਤਾ ਵਿਚ ਚਾਹ ਪੀਣ ਲਈ ਢਾਬੇ ਤੇ ਰੁਕੇ ਬੀਜੇਪੀ ਦੇ ਸੀਨੀਅਰ ਆਗੂ ਵਿਜੇਵਰਗੀ ਦਾ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਤਬਾਹ ਕਰਨ ਲਈ ਕਾਲੇ ਕਾਨੂੰਨ ਲੈ ਕੇ ਆਈ ਹੈ, ਜਿਸ ਦੇ ਖਿਲਾਫ ਦੇਸ਼ ਦੇ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਦ੍ ਰੇੋਸ ਨੂੰ ਸਰਕਾਰ ਅਣਦੇਖਾ ਕਰ ਰਹੀ ਹੌੈ ।

photophotoਕੋਲਕਾਤਾ ਵਿੱਚ ਪੰਜਾਬੀਆਂ ਨੇ ਬੀ ਜੇ ਪੀ ਦੀ ਗੱਡੀ ਘੇਰ ਕੇ ਨਾਅਰੇਬਾਜ਼ੀ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਜਿੱਦ ‘ਤੇ ਅੜੀ ਬੈਠੀ ਹੈ । ਉਨ੍ਹਾਂ ਕਿਹਾ ਕਿ ਜਦ ਕੇਂਦਰ ਸਰਕਾਰ ਜਦ ਕਾਨੂੰਨਾਂ ਵਿੱਚ ਦਰਜਨਾਂ ਸੋਧਾਂ ਕਰ ਸਕਦੀ ਹੈ ਤਾਂ ਫਿਰ ਕਾਨੂੰਨ ਨੂੰ ਰੱਦ ਕਿਉਂ ਨਹੀਂ ਕਰ ਸਕਦੀ । ਉਨ੍ਹਾਂ ਕਿਹਾ ਅਸਲ ਵਿਚ ਸਰਕਾਰ ਦੀ ਨੀਤ ਵਿਚ ਹੀ ਖੋਟ ਹੈ , ਇਸੇ ਕਰਕੇ ਸਰਕਾਰ ਕਾਨੂੰਨ ਰੱਦ ਨਹੀਂ ਕਰ ਰਹੀ ।

photophotoਕਿਸਾਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਅਤਿਵਾਦੀਆਂ ਵਾਲਾ ਰਵੱਈਆ ਅਪਣਾ ਰਹੀ ਹੈ , ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਰਕਾਰ ਦੇ ਮੰਤਰੀ ਅਤਿਵਾਦੀ ਵੱਖਵਾਦੀ ਕਹਿ ਕੇ ਬਦਨਾਮ ਕਰ ਰਹੇ ਹਨ । ਆਗੂਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾ ਰਹੀ । ਜੇਕਰ ਸਰਕਾਰ ਦੀ ਕਿਸਾਨਾਂ ਪ੍ਰਤੀ ਮਨਸਾ ਠੀਕ ਹੋਵੇ ਤਾਂ ਕਿਸਾਨੀ ਮਸਲੇ ਦਾ ਹੱਲ ਕੱਢ ਸਕਦੀ ਹੈ ।   

vijay vargiyavijay vargiyaਕਿਸਾਨਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਹੈ ।ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ , ਸਰਕਾਰ ਕਿਸਾਨਾਂ ਦੇ ਹੌਸਲਿਆ ਢਾਅ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਜਿਸ ਵਿਚ ਸਰਕਾਰ ਸਫਲ ਨਹੀਂ ਹੋਵੇਗੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement