PM Modi's caste Controversy: ਕਾਂਗਰਸ ਨੇ ਹੀ ਮੋਦੀ ਦੀ ਜਾਤ ਨੂੰ OBC ਸ਼੍ਰੇਣੀ ਵਿਚ ਕੀਤਾ ਸੀ ਸ਼ਾਮਲ: ਅਮਿਤ ਸ਼ਾਹ
Published : Feb 10, 2024, 2:37 pm IST
Updated : Feb 10, 2024, 2:37 pm IST
SHARE ARTICLE
Cong govt in Gujarat included PM Modi's caste in OBC list in 1994, says Amit Shah
Cong govt in Gujarat included PM Modi's caste in OBC list in 1994, says Amit Shah

ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਸਰਕਾਰ ਨੇ ਹੀ 1994 ਵਿਚ ਮੋਦੀ ਦੀ ਜਾਤੀ ਨੂੰ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀ ਸ਼੍ਰੇਣੀ ਵਿਚ ਸ਼ਾਮਲ ਕੀਤਾ ਸੀ।

PM Modi's caste Controversy: ਕਾਂਗਰਸ ਆਗੂ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਰਲ ਸ਼੍ਰੇਣੀ ਨਾਲ ਸਬੰਧਤ ਹੋਣ ਦੇ ਦਾਅਵੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੁਜਰਾਤ ਵਿਚ ਕਾਂਗਰਸ ਸਰਕਾਰ ਨੇ ਹੀ 1994 ਵਿਚ ਮੋਦੀ ਦੀ ਜਾਤੀ ਨੂੰ ਹੋਰ ਪਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੀ ਸ਼੍ਰੇਣੀ ਵਿਚ ਸ਼ਾਮਲ ਕੀਤਾ ਸੀ।

ਸ਼ਾਹ ਨੇ ਇਕ ਸਮਾਗਮ ਵਿਚ ਕਿਹਾ ਕਿ ਕੇਂਦਰ ਨੇ ਸਾਲ 2000 ਵਿਚ ਪ੍ਰਧਾਨ ਮੰਤਰੀ ਮੋਦੀ ਦੀ ਜਾਤ ਨੂੰ ਕੇਂਦਰੀ ਓ.ਬੀ.ਸੀ. ਸੂਚੀ ਵਿਚ ਸ਼ਾਮਲ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮੋਦੀ ਨਾ ਸੰਸਦ ਮੈਂਬਰ ਸਨ, ਨਾ ਵਿਧਾਇਕ ਸਨ ਅਤੇ ਨਾ ਹੀ ਸਰਪੰਚ ਸਨ। ਓਡੀਸ਼ਾ ਵਿਚ 'ਭਾਰਤ ਜੋੜੋ ਨਿਆਂ ਯਾਤਰਾ' ਦੇ ਤੀਜੇ ਅਤੇ ਆਖ਼ਰੀ ਦਿਨ 8 ਫਰਵਰੀ ਨੂੰ ਇਕ ਸੰਖੇਪ ਭਾਸ਼ਣ ਵਿਚ, ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੋਦੀ 'ਇਕ ਅਜਿਹੇ ਪਰਵਾਰ ਵਿਚ ਪੈਦਾ ਹੋਏ ਹਨ ਜੋ ਆਮ ਜਾਤੀ ਸ਼੍ਰੇਣੀ ਵਿਚ ਆਉਂਦਾ ਹੈ'।

ਕਾਂਗਰਸ ਆਗੂ ਨੇ ਕਿਹਾ ਸੀ, ''ਮੋਦੀ ਜੀ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਉਹ ਹੋਰ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹਨ। ਮੋਦੀ ਦਾ ਜਨਮ ਤੇਲੀ ਜਾਤੀ ਵਿਚ ਹੋਇਆ ਸੀ, ਜਿਸ ਨੂੰ ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ 2000 ਵਿਚ ਓ.ਬੀ.ਸੀ. ਸ਼੍ਰੇਣੀ ਵਿਚ ਸ਼ਾਮਲ ਕੀਤਾ ਗਿਆ ਸੀ। ਇਸ ਤਰ੍ਹਾਂ, ਮੋਦੀ ਜੀ ਜਨਮ ਤੋਂ ਓ.ਬੀ.ਸੀ. ਨਹੀਂ ਹਨ।''

ਇਸ ਦਾ ਜਵਾਬ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਵਾਰ-ਵਾਰ ਝੂਠ ਬੋਲਣ ਦੀ ਆਦਤ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਰਗੇ ਮਹਾਨ ਨੇਤਾ ਦੀ ਜਾਤ ਨੂੰ ਲੈ ਕੇ ਬਹਿਸ ਹੋ ਰਹੀ ਹੈ। ਉਨ੍ਹਾਂ ਕਿਹਾ, "ਕਾਂਗਰਸ ਨੂੰ ਦੱਸਣਾ ਚਾਹੀਦਾ ਹੈ ਕਿ ਉਸ ਨੇ ਓ.ਬੀ.ਸੀ. ਲਈ ਕੀ ਕੀਤਾ ਹੈ ਉਨ੍ਹਾਂ ਨੇ ਸਾਲਾਂ ਤੱਕ ਕਾਕਾ ਕਾਲੇਲਕਰ ਅਤੇ ਮੰਡਲ ਕਮਿਸ਼ਨ ਦੀਆਂ ਰੀਪੋਰਟਾਂ ਨੂੰ ਲਾਗੂ ਨਹੀਂ ਕੀਤਾ।'' ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਓ.ਬੀ.ਸੀ. ਨੂੰ ਸੰਵਿਧਾਨਕ ਮਾਨਤਾ ਦਿਤੀ, ਓ.ਬੀ.ਸੀ. ਕਮਿਸ਼ਨ ਦਾ ਗਠਨ ਕੀਤਾ ਅਤੇ ਕੇਂਦਰੀ ਪ੍ਰੀਖਿਆਵਾਂ ਵਿਚ ਓ.ਬੀ.ਸੀ. ਨੂੰ ਰਾਖਵਾਂਕਰਨ ਦਿਤਾ।

 (For more Punjabi news apart from Cong govt in Gujarat included PM Modi's caste in OBC list in 1994, says Amit Shah, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement