
ਸੰਸਦ 'ਚ ਮਨੀਸ਼ ਤਿਵਾੜੀ ਨੇ ਚੁੱਕਿਆ ਟੈਕਸ ਦਾ ਮੁੱਦਾ
Manish Tewari News: ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਜਟ ਸੈਸ਼ਨ ਦੌਰਾਨ ਟੈਕਸ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਦੇਸ਼ ਤੇ 140 ਲੱਖ 91 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੈ। ਇਸ ਸਾਰੇ ਪਿੱਛੇ ਕਈ ਕਾਰਨ ਹਨ, ਪਰ ਮੁੱਖ ਕਾਰਨ ਵੱਡੇ ਲੋਕਾਂ ਦਾ ਟੈਕਸ ਮਾਫ਼ ਕਰਨ ਹੈ, ਤਾਂ ਹੀ ਘਾਟਾ ਪਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਬੀਤੇ ਸਾਲ ਦਾ ਵਿੱਤੀ ਘਾਟਾ ਕੌਣ ਪੂਰਾ ਕਰੇਗਾ?
ਤਿਵਾੜੀ ਨੇ ਆਰਥਿਕ ਸਰਵੇਖਣ ਦੇ ਇੱਕ ਮੁੱਖ ਸਿੱਟੇ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਮੁੱਖ ਆਰਥਿਕ ਸਲਾਹਕਾਰ ਨੇ ਸਰਕਾਰ ਨੂੰ ਪਿੱਛੇ ਹਟਣ ਅਤੇ ਲੋਕਾਂ ਨੂੰ ਵਧੇਰੇ ਆਜ਼ਾਦੀ ਦੇਣ ਦੀ ਸਲਾਹ ਦਿੱਤੀ ਸੀ। ਤਿਵਾੜੀ ਨੇ ਸ਼ਾਸਨ ਵਿੱਚ ਤਬਦੀਲੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਇੱਕ ਅਜਿਹੀ ਪ੍ਰਣਾਲੀ ਦੀ ਵਕਾਲਤ ਕੀਤੀ ਜਿੱਥੇ ਵਿਅਕਤੀਆਂ ਨੂੰ ਦੋਸ਼ੀ ਸਾਬਤ ਹੋਣ ਤੱਕ ਨਿਰਦੋਸ਼ ਮੰਨਿਆ ਜਾਵੇ, ਨਾ ਕਿ ਉਲਟ ਦੋਸ਼ੀ ਮੰਨਿਆ ਜਾਵੇ। ਹਾਲਾਂਕਿ, ਉਨ੍ਹਾਂ ਨੇ ਕੇਂਦਰੀ ਬਜਟ ਦੀ ਆਲੋਚਨਾ ਕੀਤੀ।