ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਪੇਸ਼

By : JAGDISH

Published : Feb 10, 2026, 3:34 pm IST
Updated : Feb 10, 2026, 3:34 pm IST
SHARE ARTICLE
No-confidence motion moved against Lok Sabha Speaker Om Birla
No-confidence motion moved against Lok Sabha Speaker Om Birla

ਕਾਂਗਰਸ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਸੌਂਪਿਆ ਨੋਟਿਸ

ਨਵੀਂ ਦਿੱਲੀ : ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਹੈ। ਇਸ 'ਤੇ 118 ਸੰਸਦ ਮੈਂਬਰਾਂ ਦੇ ਹਸਤਾਖ਼ਰ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਅਨੁਸਾਰ ਨੋਟਿਸ ਅੱਜ ਦੁਪਹਿਰ 1:14 ਵਜੇ ਪੇਸ਼ ਕੀਤਾ ਗਿਆ ਸੀ। ਕਾਂਗਰਸ ਨੇ ਲੋਕ ਸਭਾ ਦੇ ਜਨਰਲ ਸਕੱਤਰ ਨੂੰ ਸੌਂਪਿਆ ਨੋਟਿਸ।

ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਵਿਚ ਕਿਹਾ ਗਿਆ ਹੈ ਕਿ ਭਾਰਤੀ ਦੇ ਸੰਵਿਧਾਨ ਅਨੁਸਾਰ ਓਮ ਬਿਰਲਾ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਤੋਂ ਹਟਾਉਣ ਲਈ ਇਕ ਮਤੇ ਦਾ ਨੋਟਿਸ, ਲੋਕ ਸਭਾ ਦੇ ਕੰਮਕਾਜ ਨੂੰ ਚਲਾਉਣ ਵਾਲੇ ਸਪੱਸ਼ਟ ਪੱਖਪਾਤੀ ਢੰਗ ਕਾਰਨ ਦਿੱਤਾ ਗਿਆ ਹੈ। ਕਈ ਮੌਕਿਆਂ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜੋ ਕਿ ਸੰਸਦ ਵਿਚ ਉਨ੍ਹਾਂ ਦਾ ਮੂਲ ਲੋਕਤੰਤਰੀ ਅਧਿਕਾਰ ਹੈ। ਜਦਕਿ ਬਿਰਲਾ ਨੇ ਜਨਰਲ ਸਕੱਤਰ ਨੂੰ ਨੋਟਿਸ ਦੀ ਜਾਂਚ ਦੇ ਹੁਕਮ ਦਿੱਤੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement