ਕਰਤਾਰਪੁਰ ਲਾਂਘੇ ਲਈ ਉਸਰੇਗਾ ਆਧੁਨਿਕ ਟਰਮੀਨਲ
Published : Mar 10, 2019, 4:11 pm IST
Updated : Mar 10, 2019, 4:11 pm IST
SHARE ARTICLE
Kartarpur corridor
Kartarpur corridor

ਭਾਰਤ ਵੱਲੋਂ 190 ਕਰੋੜ ਰੁਪਏ ਦੀ ਲਾਗਤ ਨਾਲ ਕਰਤਾਰਪੁਰ ਲਾਂਘੇ ਲਈ ਅਤਿ ਆਧੁਨਿਕ ਯਾਤਰੀ ਟਰਮੀਨਲ ਭਵਨ ਉਸਾਰਿਆ ਜਾਵੇਗਾ। ਪਾਕਿਸਤਾਨ ’ਚ ਕਰਤਾਰਪੁਰ ਸਾਹਿਬ ........

ਨਵੀਂ ਦਿੱਲੀ- ਭਾਰਤ ਵੱਲੋਂ 190 ਕਰੋੜ ਰੁਪਏ ਦੀ ਲਾਗਤ ਨਾਲ ਕਰਤਾਰਪੁਰ ਲਾਂਘੇ ਲਈ ਅਤਿ ਆਧੁਨਿਕ ਯਾਤਰੀ ਟਰਮੀਨਲ ਭਵਨ ਉਸਾਰਿਆ ਜਾਵੇਗਾ। ਪਾਕਿਸਤਾਨ ’ਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇਸ ਭਵਨ ’ਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਹੋਣਗੀਆਂ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ’ਤੇ ਆਧੁਨਿਕ ਕੰਪਲੈਕਸ ਦੀ ਉਸਾਰੀ ਲਈ ਯੋਗ ਯੋਜਨਾ ਨੂੰ ਮੰਤਰਾਲੇ ਨੇ ਪ੍ਰਵਾਨਗੀ ਦੇ ਦਿੱਤੀ ਹੈ।

kartarpur corridorkartarpur corridor

ਪਿਛਲੇ ਸਾਲ ਨਵੰਬਰ ’ਚ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਕਰਤਾਰਪੁਰ ਲਾਂਘਾ ਬਣਾਉਣ ਲਈ ਕੈਬਨਿਟ ਵੱਲੋਂ ਲਏ ਗਏ ਫ਼ੈਸਲੇ ਮਗਰੋਂ ਇਹ ਮਨਜ਼ੂਰੀ ਮਿਲੀ ਹੈ। ਸਰਹੱਦ ’ਤੇ ਸੰਗਠਤ ਚੈੱਕ ਪੋਸਟਾਂ ਉਸਾਰਨ ਅਤੇ ਉਸ ਨੂੰ ਚਲਾਉਣ ਵਾਲੀ ਲੈਂਡ ਪੋਰਟਸ ਅਥਾਰਟੀ ਆਫ਼ ਇੰਡੀਆ ਨੂੰ ਯਾਤਰੀ ਟਰਮੀਨਲ ਭਵਨ ਦੀ ਉਸਾਰੀ ਦਾ ਕੰਮ ਸੌਂਪਿਆ ਗਿਆ ਹੈ।

kartarpur corridorkartarpur corridor

ਉਨ੍ਹਾਂ ਨੂੰ ਗੁਰੂ ਨਾਨਕ ਦੇਵ ਦੇ ਨਵੰਬਰ ’ਚ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤੇਜ਼ੀ ਨਾਲ ਇਹ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰਖਦਿਆਂ ਭਵਨ ਦੇ ਡਿਜ਼ਾਈਨ ਅਤੇ ਗੁਣਵੱਤਾ ਦੇ ਮਾਪਦੰਡਾਂ ਨੂੰ ਤਿਆਰ ਕੀਤਾ ਗਿਆ ਹੈ।

kartarpur corridorkartarpur corridor

ਭਵਨ ਦੀ ਉਸਾਰੀ ਲਈ 50 ਏਕੜ ਜ਼ਮੀਨ ਦੀ ਪਛਾਣ ਕੀਤੀ ਗਈ ਹੈ ਅਤੇ ਇਸ ਨੂੰ ਦੋ ਪੜਾਵਾਂ ’ਚ ਬਣਾਇਆ ਜਾਵੇਗਾ। ਪਹਿਲੇ ਪੜਾਅ ਵਿਚ 15 ਏਕੜ ਤੋਂ ਵੱਧ ਜ਼ਮੀਨ ’ਤੇ ਕੰਮ ਸ਼ੁਰੂ ਹੋਵੇਗਾ ਅਤੇ ਇਸ ਸਬੰਧ ’ਚ ਜ਼ਮੀਨ ਐਕੁਆਇਰ ਕਰਨ ਦੀ ਯੋਜਨਾ ਪਹਿਲਾਂ ਹੀ ਆਰੰਭ ਹੋ ਚੁੱਕੀ ਹੈ। ਕੰਪਲੈਕਸ ਦੇ ਪਹਿਲੇ ਪੜਾਅ ’ਚ ਕਰੀਬ 21,650 ਸਕੁਏਅਰ ਮੀਟਰ ਰਕਬੇ ’ਤੇ ਏਅਰ ਕੰਡੀਸ਼ਨ ਇਮਾਰਤ ਬਣਾਉਣ ਦੀ ਤਜਵੀਜ਼ ਹੈ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM

ਕਰਮਜੀਤ ਅਨਮੋਲ ਦੇ ਹੱਕ 'ਚ CM ਮਾਨ ਦੀ ਸਟੇਜ ਤੋਂ ਜ਼ਬਰਦਸਤ ਸਪੀਚ, ਤਾੜੀਆਂ ਨਾਲ ਗੂੰਜਿਆ ਪੰਡਾਲ

29 Apr 2024 11:13 AM
Advertisement